JALANDHAR WEATHER

ਸਪੀਕਰ ਕਿਸੇ ਪਾਰਟੀ ਦਾ ਨਹੀਂ, ਸਗੋਂ ਸਦਨ ਦਾ ਹੁੰਦਾ ਹੈ- ਪੀਯੂਸ਼ ਗੋਇਲ

ਨਵੀਂ ਦਿੱਲੀ, 25 ਜੂਨ- ਲੋਕ ਸਭਾ ਸਪੀਕਰ ਦੇ ਅਹੁਦੇ ਲਈ ਸਹਿਮਤੀ ਬਣਾਉਣ ਵਿਚ ਅਸਫ਼ਲ ਰਹਿਣ ਤੋਂ ਬਾਅਦ, ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਪੀਯੂਸ਼ ਗੋਇਲ ਨੇ ਕਿਹਾ ਕਿ ਜਦੋਂ ਰਾਜਨਾਥ ਸਿੰਘ ਨੇ ਕੋਸ਼ਿਸ਼ ਕੀਤੀ ਤਾਂ ਕਾਂਗਰਸ ਨੇ ਡਿਪਟੀ ਸਪੀਕਰ ਦੇ ਅਹੁਦੇ ਦਾ ਫ਼ੈਸਲਾ ਕਰਨ ਦੀ ਸ਼ਰਤ ਪਹਿਲਾਂ ਰੱਖੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਇਸ ਤਰ੍ਹਾਂ ਦੀ ਰਾਜਨੀਤੀ ਦੀ ਨਿੰਦਾ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਐਨ.ਡੀ.ਏ. ਦੀਆਂ ਸਾਰੀਆਂ ਪਾਰਟੀਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ, ਇਹ ਫ਼ੈਸਲਾ ਕੀਤਾ ਗਿਆ ਕਿ ਓਮ ਬਿਰਲਾ ਨੂੰ ਲੋਕ ਸਭਾ ਦਾ ਸਪੀਕਰ ਚੁਣਿਆ ਜਾਣਾ ਚਾਹੀਦਾ ਹੈ ਅਤੇ ਸਵੇਰੇ ਰਾਜਨਾਥ ਸਿੰਘ ਜੀ ਮੱਲਿਕ ਅਰਜੁਨ ਖੜਗੇ ਜੀ ਨਾਲ ਗੱਲਬਾਤ ਕਰਨਾ ਚਾਹੁੰਦੇ ਸਨ, ਪਰ ਉਹ ਰੁੱਝੇ ਹੋਏ ਸਨ, ਇਸ ਲਈ ਉਨ੍ਹਾਂ ਨੇ ਕਿਹਾ ਕਿ ਵੇਣੂਗੋਪਾਲ ਜੀ ਤੁਹਾਡੇ ਨਾਲ ਗੱਲ ਕਰਨਗੇ ਪਰ ਟੀ.ਆਰ. ਬਾਲੂ ਅਤੇ ਕੇ.ਸੀ. ਵੇਣੂਗੋਪਾਲ ਜੀ ਨਾਲ ਗੱਲ ਕਰਨ ਤੋਂ ਬਾਅਦ, ਉਨ੍ਹਾਂ ਦੀ ਪੁਰਾਣੀ ਮਾਨਸਿਕਤਾ ਕਿ ਅਸੀਂ ਸ਼ਰਤਾਂ ਤੈਅ ਕਰਾਂਗੇ, ਮੁੜ ਦਿਖਾਈ ਦਿੱਤੀ ਅਤੇ ਇਹ ਸ਼ਰਤ ਰੱਖੀ ਗਈ ਕਿ ਪਹਿਲਾਂ ਇਹ ਤੈਅ ਕੀਤਾ ਜਾਵੇ ਕਿ ਲੋਕ ਸਭਾ ਦਾ ਡਿਪਟੀ ਸਪੀਕਰ ਕੌਣ ਹੋਵੇਗਾ ਫਿਰ ਅਸੀਂ ਸਪੀਕਰ ਲਈ ਸਹਿਮਤੀ ਦਵਾਂਗੇ। ਪੀਯੂਸ਼ ਗੋਇਲ ਨੇ ਕਿਹਾ ਕਿ ਅਸੀਂ ਇਸ ਕਿਸਮ ਦੀ ਰਾਜਨੀਤੀ ਦੀ ਨਿੰਦਾ ਕਰਦੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਚੰਗੀ ਰਵਾਇਤ ਹੈ ਕਿ ਜੇਕਰ ਲੋਕ ਸਭਾ ਨੇ ਸਰਬਸੰਮਤੀ ਅਤੇ ਨਿਰਵਿਰੋਧ ਸਪੀਕਰ ਦੀ ਚੋਣ ਕੀਤੀ ਹੁੰਦੀ ਤਾਂ ਸਦਨ ਦੀ ਮਰਿਆਦਾ ਬਰਕਰਾਰ ਰਹਿੰਦੀ ਅਤੇ ਸਾਰੀਆਂ ਪਾਰਟੀਆਂ ਦਾ ਵੀ ਬਣਦਾ ਯੋਗਦਾਨ ਹੁੰਦਾ। ਉਨ੍ਹਾਂ ਕਿਹਾ ਕਿ ਸਪੀਕਰ ਕਿਸੇ ਪਾਰਟੀ ਦਾ ਨਹੀਂ ਹੁੰਦਾ, ਸਗੋਂ ਸਦਨ ਦਾ ਹੁੰਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ