JALANDHAR WEATHER

ਭਾਜਪਾ ਨੇ ਮਨਾਇਆ ‘ਲੋਕਤੰਤਰ ਦਾ ਕਾਲਾ ਦਿਨ’ ਪ੍ਰੋਗਰਾਮ

ਨਵੀਂ ਦਿੱਲੀ, 25 ਜੂਨ- ‘ਲੋਕਤੰਤਰ ਦਾ ਕਾਲਾ ਦਿਨ’ ਪ੍ਰੋਗਰਾਮ ਵਿਚ ਕੇਂਦਰੀ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਉਨ੍ਹਾਂ ਲੋਕਾਂ ਨੂੰ ਮਿਲੋ, ਜਿਨ੍ਹਾਂ ਨੇ ਐਮਰਜੈਂਸੀ ਦੇਖੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰੋ ਕਿ ਉਸ ਸਮੇਂ ਸਥਿਤੀ ਕੀ ਸੀ। ਉਨ੍ਹਾਂ ਅੱਗੇ ਕਿਹਾ ਕਿ ਉਸ ਸਮੇਂ ਦਿੱਤੀਆਂ ਗਈਆਂ ਕੁਰਬਾਨੀਆਂ ਕਾਰਨ ਹੀ ਲੋਕਤੰਤਰ ਅੱਜ ਮਜ਼ਬੂਤੀ ਨਾਲ ਖੜਾ ਹੈ। ਉਨ੍ਹਾਂ ਕਿਹਾ ਕਿ ਐਮਰਜੈਂਸੀ ਦੇ ਅੱਜ 50 ਸਾਲ ਪੂਰੇ ਹੋ ਗਏ ਹਨ ਤੇ ਇਕ ਰਾਤ ਵਿਚ 9000 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੀ ਵੀ ਨੇਤਾ ਚਾਹੇ ਉਹ ਵੱਡਾ ਹੋਵੇ ਜਾਂ ਛੋਟਾ, ਕਿਸੇ ਨੂੰ ਬਖ਼ਸ਼ਿਆ ਨਹੀਂ ਗਿਆ ਅਤੇ ਉਨ੍ਹਾਂ ਨੂੰ 19 ਮਹੀਨੇ ਤੋਂ ਵੱਧ ਸਮੇਂ ਤੱਕ ਜੇਲ੍ਹ ਵਿਚ ਰੱਖਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ