JALANDHAR WEATHER

ਫ਼ਾਜ਼ਿਲਕਾ ਪੁਲਿਸ ਨੇ 11 ਚੋਰੀ ਦੇ ਮੋਟਰਸਾਈਕਲ ਸਣੇ 4 ਨੂੰ ਕੀਤਾ ਕਾਬੂ

ਫ਼ਾਜ਼ਿਲਕਾ,25 ਜੂਨ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਨਿਸ਼ਾਨਦੇਹੀ 'ਤੇ ਪੁਲਿਸ ਨੇ 11 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ। ਜੋਕਿ ਫ਼ਾਜ਼ਿਲਕਾ ਇਲਾਕੇ ਤੋਂ ਚੋਰੀ ਕੀਤੇ ਗਏ ਸਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫ਼ਾਜ਼ਿਲਕਾ ਦੇ ਡੀ.ਐਸ.ਪੀ ਸੁਬੇਗ ਸਿੰਘ ਅਤੇ ਐਸ.ਐਚ.ਓ. ਲੇਖ ਰਾਜ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਜੇਲ੍ਹ 'ਚ ਮਿਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਬਾਈਕ ਚੋਰੀ ਕਰਨ ਦਾ ਗਿਰੋਹ ਬਣਾਇਆ ਸੀ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਇਨ੍ਹਾਂ ਨੇ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ਼ ਹਨ ਅਤੇ ਇਨ੍ਹਾਂ ਤੋਂ ਚੋਰੀ ਦੇ 11 ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਨੇ ਪਹਿਲਾਂ ਇਕ ਨੌਜਵਾਨ ਨੂੰ ਫੜਿਆ ਸੀ। ਜਿਸ ਤੋਂ ਬਾਅਦ ਬਾਕੀ ਦੋਸ਼ੀਆਂ ਦੀ ਗ੍ਰਿਫ਼ਤਾਰ ਹੋਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ