JALANDHAR WEATHER

ਮੰਗੋਲਪੁਰੀ 'ਚ ਕਬਜ਼ਾ ਵਿਰੋਧੀ ਮੁਹਿੰਮ ਦਾ ਮਸਜਿਦ 'ਤੇ ਚੱਲਿਆ ਬੁਲਡੋਜ਼ਰ, ਭਾਰੀ ਵਿਰੋਧ ਤੋਂ ਬਾਅਦ ਐਮ.ਸੀ.ਡੀ ਨੇ ਰੋਕੀ ਕਾਰਵਾਈ

ਨਵੀਂ ਦਿੱਲੀ,25 ਜੂਨ- ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀ ਭਾਰੀ ਤੈਨਾਤੀ ਦੇ ਵਿਚਕਾਰ ਉੱਤਰ-ਪੱਛਮੀ ਦਿੱਲੀ ਦੇ ਮੰਗੋਲਪੁਰੀ ਖੇਤਰ ਵਿਚ ਇਕ ਕਬਜ਼ੇ ਵਿਰੋਧੀ ਮੁਹਿੰਮ ਵਿਚ ਇਕ ਮਸਜਿਦ ਦੇ ਕੁਝ ਹਿੱਸਿਆਂ ਨੂੰ ਢਾਹ ਦਿੱਤਾ ਗਿਆ। ਐਮ.ਸੀ.ਡੀ. ਦੀ ਇਸ ਕਾਰਵਾਈ ਖ਼ਿਲਾਫ਼ ਲੋਕਾਂ ਦੇ ਭਾਰੀ ਰੋਸ ਤੋਂ ਬਾਅਦ ਅਧਿਕਾਰੀਆਂ ਨੂੰ ਕਾਰਵਾਈ ਰੋਕਣੀ ਪਈ। ਦਿੱਲੀ ਨਗਰ ਨਿਗਮ (ਐਮ.ਸੀ.ਡੀ.), ਜੋ ਕਿ ਕਬਜ਼ਿਆਂ ਵਿਰੋਧੀ ਮੁਹਿੰਮ ਚਲਾ ਰਿਹਾ ਹੈ, ਨੇ ਇਕ ਬਿਆਨ ਵਿਚ ਕਿਹਾ ਕਿ ਸਥਿਤੀ ਵਿਗੜਨ ਤੋਂ ਬਾਅਦ ਕਾਰਵਾਈ ਨੂੰ ਰੱਦ ਕਰਨਾ ਪਿਆ ਕਿਉਂਕਿ ਵੱਡੀ ਭੀੜ ਇਕੱਠੀ ਹੋ ਗਈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ