JALANDHAR WEATHER

ਇਕ ਹਫ਼ਤੇ ਦੇ ਅੰਦਰ ਖੋਲ੍ਹਿਆ ਜਾਵੇ ਸ਼ੰਭੂ ਬਾਰਡਰ- ਪੰਜਾਬ ਹਰਿਆਣਾ ਹਾਈਕੋਰਟ

ਚੰਡੀਗੜ੍ਹ, 10 ਜੁਲਾਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਇਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਖੋਲ੍ਹਿਆ ਜਾਵੇ ਅਤੇ ਰਾਸ਼ਟਰੀ ਰਾਜਮਾਰਗ ’ਤੇ ਲਗਾਏ ਗਏ ਸਾਰੇ ਬੈਰੀਕੇਡਸ ਹਟਾਏ ਜਾਣ। ਇਸ ਦੇ ਨਾਲ ਹੀ ਹਾਈਕੋਰਟ ਨੇ ਖਨੌਰੀ ਬਾਰਡਰ ’ਤੇ ਮਰਨ ਵਾਲੇ ਕਿਸਾਨ ਸ਼ੁਭਕਰਨ ਦੀ ਮੌਤ ਸੰਬੰਧੀ ਜਾਂਚ ਲਈ ਐਸ.ਆਈ.ਟੀ. ਬਣਾਉਣ ਦਾ ਵੀ ਹੁਕਮ ਦਿੱਤਾ ਹੈ। ਹਾਈਕੋਰਟ ਨੇ ਇਹ ਹੁਕਮ ਦਾਇਰ ਇਕ ਜਨਹਿੱਤ ਪਟੀਸ਼ਨ ’ਤੇ ਸੁਣਾਇਆ ਹੈ। ਦੱਸ ਦੇਈਏ ਕਿ ਪਿਛਲੇ 4 ਮਹੀਨਿਆਂ ਤੋਂ ਕਿਸਾਨ ਇਸ ਬਾਰਡਰ ’ਤੇ ਧਰਨਾ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਵਲੋਂ ਇਥੇ ਬੈਰੀਕੇਡਿੰਗ ਕੀਤੀ ਹੋਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ