JALANDHAR WEATHER

ਇਕ ਡੇਢ ਸਾਲ ਦਾ ਮਾਸੂਮ ਬੱਚਾ ਬੋਰਵੈੱਲ 'ਚ ਡਿਗਿਆ , ਪ੍ਰਸ਼ਾਸਨ ਨੇ ਬਚਾਇਆ

ਫ਼ਾਜ਼ਿਲਕਾ ,12 ਜੁਲਾਈ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਦੀ ਅਨਾਜ਼ ਮੰਡੀ ਵਿਚ ਇਕ ਡੇਢ ਸਾਲ ਦਾ ਮਾਸੂਮ ਬੱਚਾ ਬੋਰਵੈੱਲ ਵਿਚ ਡਿਗ ਗਿਆ, ਜਿਸ ਨੂੰ ਪ੍ਰਸ਼ਾਸਨ ਦੀ ਮੁਸਤੈਦੀ ਦੇ ਚਲਦਿਆਂ ਬਚਾਅ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੰਡੀ ਵਿਚ ਇਕ ਥਾਂ 'ਤੇ ਖੁਲ੍ਹਾ ਬੋਰਵੈੱਲ ਪਿਆ ਸੀ। ਜਿਸ ਵਿਚ ਬੱਚਾ ਖੇਡ ਦੇ ਹੋਏ ਡਿਗ ਗਿਆ। ਜਿਸ ਤੋਂ ਬਾਅਦ ਲੋਕਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਅਤੇ ਇਸ ਦੀ ਸੂਚਨਾ ਪ੍ਰਸ਼ਾਸਨ ਨੂੰ ਦਿਤੀ ਗਈ। ਪ੍ਰਸ਼ਾਸਨ ਵੀ ਤੁਰੰਤ ਹਰਕਤ ਵਿਚ ਆਇਆ ਅਤੇ ਮੌਕੇ 'ਤੇ ਸਾਰੇ ਵਿਭਾਗਾਂ ਦੇ ਅਧਿਕਾਰੀ ਪੁੱਜ ਗਏ ਅਤੇ ਬੱਚੇ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ ਗਈਆਂ। ਕਰੀਬ 30 ਮਿੰਟ ਦੀ ਮੁਸ਼ੱਕਤ ਤੋਂ ਬਾਅਦ ਬੱਚੇ ਨੂੰ ਬੋਰਵੈੱਲ ;ਚੋਂ ਸੁਰਖਿਅਤ ਕੱਢਿਆ ਗਿਆ ਅਤੇ ਹਸਪਤਾਲ ਵਿਚ ਪੁੰਚਾਇਆ ਗਿਆ। ਡੀ.ਸੀ. ਡਾ. ਸੇਨੂੰ ਦੁੱਗਲ ਅਤੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੱਚੇ ਦਾ ਹਾਲ ਜਾਣਿਆ ਅਤੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿਤੇ ਗਏ। ਕਸੂਰਵਾਰ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਐਕਸ਼ਨ ਦੀ ਗੱਲ ਕਹੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ