JALANDHAR WEATHER

ਮੁੱਖ ਮੰਤਰੀ ਮਾਨ ਦੀ ਮੌਜੂਦਗੀ ਕਾਰਨ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਪੰਜਾਬ ਸਿਵਲ ਸਕੱਤਰੇਤ ਵਿਚ ਦਾਖ਼ਲ ਹੋਣ ਤੋਂ ਕੀਤਾ ਇਨਕਾਰ

ਚੰਡੀਗੜ੍ਹ, 12 ਜੁਲਾਈ-ਅੱਜ ਆਦਮਪੁਰ ਹਲਕੇ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਅਚਾਨਕ ਅਤੇ ਚਿੰਤਾਜਨਕ ਸਥਿਤੀ ਦਾ ਸਾਹਮਣਾ ਕਰਨਾ ਪਿਆ। ਜਦੋਂ ਉਹ ਦਫ਼ਤਰੀ ਕੰਮ ਲਈ ਸਕੱਤਰੇਤ ਵੱਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਪੁਲਿਸ ਮੁਲਾਜ਼ਮਾਂ ਨੇ ਅਚਾਨਕ ਰੋਕ ਲਿਆ, ਜਿਨ੍ਹਾਂ ਨੇ ਪ੍ਰਵੇਸ਼ ਦੁਆਰ ਦੇ ਗੇਟ ਬੰਦ ਕਰ ਦਿੱਤੇ ਸਨ। ਪੁੱਛਣ 'ਤੇ ਵਿਧਾਇਕ ਕੋਟਲੀ ਨੂੰ ਦੱਸਿਆ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਦਰ ਮੌਜੂਦ ਹੋਣ ਕਾਰਨ ਪ੍ਰਵੇਸ਼ ਦੁਆਰ ਬੰਦ ਕਰ ਦਿੱਤਾ ਗਿਆ ਹੈ।  ਵਿਧਾਇਕ ਕੋਟਲੀ ਨੇ ਪੁਲਿਸ ਨੂੰ ਸਵਾਲ ਕੀਤਾ ਕਿ ਜੇਕਰ ਕੋਈ ਮੌਜੂਦਾ ਵਿਧਾਇਕ ਮੁੱਖ ਮੰਤਰੀ ਜਾਂ ਕਿਸੇ ਹੋਰ ਅਧਿਕਾਰੀ ਨੂੰ ਮਿਲਣਾ ਚਾਹੁੰਦਾ ਹੈ ਤਾਂ ਉਸ ਨੂੰ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾਵੇਗਾ। ਪੁਲਿਸ ਨੇ ਜਵਾਬ ਦਿੱਤਾ ਕਿ ਮੁੱਖ ਮੰਤਰੀ ਦੀ ਮੌਜੂਦਗੀ ਦੌਰਾਨ ਕਿਸੇ ਨੂੰ ਵੀ ਗੇਟਾਂ ਤੋਂ ਲੰਘਣ ਤੋਂ ਰੋਕਣ ਲਈ ਉਨ੍ਹਾਂ ਨੂੰ ਸਖ਼ਤ ਆਦੇਸ਼ ਦਿੱਤੇ ਗਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ