JALANDHAR WEATHER

ਲੋਕ ਸਭਾ ਚੋਣਾਂ ਵਿਚ ਲੀਡ ਕਰਨ ਵਾਲੇ ਖੇਤਰਾਂ ਦੇ ਮੰਡਲ ਆਗੂਆਂ ਨੂੰ ਸਨਮਾਨਿਤ ਕੀਤਾ ਜਾਵੇਗਾ-ਜਿੰਦਲ

ਸੰਗਰੂਰ, 16 ਜੂਨ (ਧੀਰਜ ਪਸ਼ੋਰੀਆ )-2024 ਦੀਆਂ ਲੋਕ ਸਭਾ ਚੋਣਾਂ ਵਿਚ ਬੇਸ਼ੱਕ ਭਾਜਪਾ ਪੰਜਾਬ ਵਿਚ ਕੋਈ ਸੀਟ ਨਹੀਂ ਜਿੱਤ ਸਕੀ ਪਰ ਲੋਕਾਂ ਵਲੋਂ ਭਰਵੇਂ ਹੁੰਗਾਰੇ ਸਦਕਾ ਵਧੀ ਵੋਟ ਪ੍ਰਤੀਸ਼ਤਤਾ ਇਸ ਗੱਲ ਦਾ ਸੰਕੇਤ ਹੈ ਕਿ ਸੂਬੇ ਵਿਚ 2027 ਵਿਚ ਭਾਜਪਾ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਕਰਦਿਆਂ ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਨੇ ਕਿਹਾ ਲੋਕ ਸਭਾ ਚੋਣਾਂ ਦੌਰਾਨ ਜਿਹੜੇ ਬਲਾਕਾਂ ਜਾਂ ਮੰਡਲਾਂ ਵਿਚ ਭਾਜਪਾ ਨੇ ਲੀਡ ਕੀਤਾ ਹੈ। ਉਨ੍ਹਾਂ ਸਾਰੇ ਮੰਡਲ ਆਗੂਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਤ ਕੀਤਾ ਜਾਵੇਗਾ । ਜਲੰਧਰ ਜਿਮਨੀ ਚੋਣ ਵਿਚ ਭਾਜਪਾ ਦੀ ਜਿੱਤ ਦਾ ਦਾਅਵਾ ਕਰਦਿਆਂ ਜਿੰਦਲ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ਦੇ ਸਾਰੇ ਮਸਲਿਆਂ ਦਾ ਹੱਲ ਕੀਤਾ ਜਾਵੇਗਾ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ