JALANDHAR WEATHER

ਸਵਾਤੀ ਮਾਲੀਵਾਲ ਨੇ ਸ਼ਰਦ ਪਵਾਰ, ਰਾਹੁਲ ਗਾਂਧੀ ਤੇ ਅਖਿਲੇਸ਼ ਯਾਦਵ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 18 ਜੂਨ- ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਆਪਣੇ ਉਪਰ ਹੋਏ ਹਮਲੇ ਦੇ ਮਾਮਲੇ ਵਿਚ ਐਨ.ਸੀ.ਪੀ.-ਐਸ.ਸੀ.ਪੀ. ਮੁਖੀ ਸ਼ਰਦ ਪਵਾਰ, ਕਾਂਗਰਸ ਨੇਤਾ ਰਾਹੁਲ ਗਾਂਧੀ, ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਲਿਖਿਆ ਕਿ ਪਿਛਲੇ ਇਕ ਮਹੀਨੇ ਵਿਚ ਮੈਂ ਆਪ ਦੇਖਿਆ ਹੈ ਕਿ ਨਿਆਂ ਲਈ ਸੰਘਰਸ਼ ਕਰਨ ਵਾਲੀ ਪੀੜਤਾ ਨੂੰ ਕਿਸ ਤਰ੍ਹਾਂ ਦਾ ਦਰਦ ਅਤੇ ਇਕੱਲਾਪਣ ਸਹਿਣ ਕਰਨਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਮੈਨੂੰ ਅਪਮਾਨਿਤ ਕੀਤਾ ਗਿਆ ਸੀ ਅਤੇ ਚਰਿੱਤਰ ਦਾ ਕਤਲ ਕੀਤਾ ਗਿਆ, ਉਸ ਕਾਰਨ ਮਹਿਲਾਵਾਂ ਅਤੇ ਲੜਕੀਆਂ ਦੁਰਵਿਵਹਾਰ ਵਿਰੁੱਧ ਨਹੀਂ ਬੋਲਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ