JALANDHAR WEATHER

ਜ਼ਹਿਰੀਲੀ ਚੀਜ਼ ਖਾਣ ਕਾਰਨ ਇਕ ਔਰਤ ਦੀ ਮੌਤ

 ਕਪੂਰਥਲਾ, 22 ਜੂਨ (ਅਮਨਜੋਤ ਸਿੰਘ ਵਾਲੀਆ) - ਮਨਸੂਰਵਾਲ ਦੋਨਾ ਵਿਖੇ ਬੀਤੀ ਰਾਤ ਇਕ ਔਰਤ ਵਲੋਂ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਖ਼ਾ ਲਈ ਗਈ ਸੀ, ਜਿਸ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ । ਪ੍ਰਾਪਤ ਜਾਣਕਾਰੀ ਅਨੁਸਾਰ ਮਨਸੂਰਵਾਲ ਦੋਨਾ ਵਾਸੀ ਇਕ ਔਰਤ ਸੀਮਾ ਨੇ ਬੀਤੀ ਦੇਰ ਰਾਤ ਘਰ ਵਿਚ ਪਈ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ, ਜਿਸ ਨੂੰ ਇਲਾਜ ਲਈ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਸਿਵਲ ਹਸਪਤਾਲ ਕਪੂਰਥਲਾ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ ਗਿਆ । ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਿਊਟੀ ਡਾਕਟਰ ਵਲੋਂ ਉਸ ਨੂੰ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਜਿਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ । ਇਸ ਦੀ ਪੁਸ਼ਟੀ ਕਰਦਿਆਂ ਥਾਣਾ ਅਰਬਨ ਅਸਟੇਟ ਦੇ ਐਸ.ਐਚ.ਓ. ਮਨਜੀਤ ਸਿੰਘ ਨੇ ਕੀਤੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ