JALANDHAR WEATHER

ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ 6 ਪਿਸਤੌਲਾਂ ਅਤੇ 10 ਮੈਗਜ਼ੀਨਾਂ ਸਮੇਤ ਤਿੰਨ ਵਿਅਕਤੀ ਕਾਬੂ

 ਅਜਨਾਲਾ, 22 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਕੇ ਯੂ.ਐੱਸ.ਏ ਆਧਾਰਤ ਨਸ਼ਾ ਤਸਕਰ ਭੋਲਾ ਹਵੇਲੀਅਨ (ਰਣਜੀਤ ਚੀਤਾ ਦਾ ਭਰਾ) ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਤਿੰਨ ਵਿਅਕਤੀਆਂ ਨੂੰ 6 ਪਿਸਤੌਲਾਂ ਅਤੇ 10 ਮੈਗਜ਼ੀਨਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ। ਫੜੇ ਗਏ ਤਿੰਨਾਂ ਵਿਅਕਤੀਆਂ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ