JALANDHAR WEATHER

ਭਲਕੇ ਇੰਦੌਰ (ਮੱਧ ਪ੍ਰਦੇਸ਼) ਦਾ ਦੌਰਾ ਕਰਨਗੇ ਅਮਿਤ ਸ਼ਾਹ

ਨਵੀਂ ਦਿੱਲੀ, 13 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 14 ਜੁਲਾਈ ਨੂੰ ‘ਏਕ ਪੇੜ ਮਾਂ ਕੇ ਨਾਮ’ ਪ੍ਰੋਗਰਾਮ ਵਿਚ ਹਿੱਸਾ ਲੈਣ ਅਤੇ ਰਾਜ ਦੇ 55 ਜ਼ਿਲ੍ਹਿਆਂ ਲਈ 55 ਐਕਸੀਲੈਂਸ ਕਾਲਜਾਂ ਦਾ ਉਦਘਾਟਨ ਕਰਨ ਲਈ ਮੱਧ ਪ੍ਰਦੇਸ਼ ਦੇ ਇੰਦੌਰ ਦਾ ਦੌਰਾ ਕਰਨਗੇ। ਕੇਂਦਰੀ ਮੰਤਰੀ ਦੇ ਦੌਰੇ ਨੂੰ ਲੈ ਕੇ ਜ਼ਿਲ੍ਹੇ ਵਿਚ ਸਾਰੇ ਲੋੜੀਂਦੇ ਪ੍ਰਬੰਧ ਅਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਸ਼ਾਹ ਸਭ ਤੋਂ ਪਹਿਲਾਂ ’ਏਕ ਪੇੜ ਮਾਂ ਕੇ ਨਾਮ’ ਪ੍ਰੋਗਰਾਮ ’ਚ ਹਿੱਸਾ ਲੈਣਗੇ, ਜਿਸ ਤਹਿਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੀ ਰੇਵਤੀ ਸ਼ੂਟਿੰਗ ਰੇਂਜ ਦੇ ਕੈਂਪਸ ’ਚ ਰਿਕਾਰਡ 11 ਲੱਖ ਰੁੱਖ ਲਗਾਏ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ