ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਆਉਣਗੇ ਜੇਲ੍ਹ ਤੋਂ ਬਾਹਰ ! ਅਦਾਲਤ ਨੇ ਇਦਤ ਮਾਮਲੇ 'ਚ ਕੀਤਾ ਬਰੀ

ਇਸਲਾਮਾਬਾਦ, 13 ਜੁਲਾਈ - ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਇਦਤ ਮਾਮਲੇ 'ਚ ਬਰੀ ਕਰ ਦਿੱਤਾ ਗਿਆ ਹੈ। ਇਸਲਾਮਾਬਾਦ ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਦਿੱਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਮਰਾਨ ਖ਼ਾਨ ਵੱਖ-ਵੱਖ ਮਾਮਲਿਆਂ ਕਾਰਨ ਲਗਭਗ ਇਕ ਸਾਲ ਜੇਲ੍ਹ 'ਚ ਬਿਤਾ ਚੁੱਕੇ ਹਨ। ਇਮਰਾਨ ਖ਼ਾਨ (71 ਸਾਲ) ਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਖਾਨ ਨੂੰ ਫਰਵਰੀ 2024 ਵਿਚ ਪਾਕਿਸਤਾਨ ਦੀਆਂ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ, ਸੱਤ ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ।