ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੰਬਈ ਪਹੁੰਚੇ, ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਕੀਤਾ ਸਵਾਗਤ

ਮੁੰਬਈ , 13 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੁੰਬਈ ਪਹੁੰਚ ਗਏ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਅਜੀਤ ਪਵਾਰ ਵੀ ਮੌਜੂਦ ਸਨ। ਪ੍ਰਧਾਨ ਮੰਤਰੀ ਮੋਦੀ ਇੱਥੇ 29,400 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ।