ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਸਤਵਿੰਦਰ ਸਿੰਘ ਚੈੜੀਆਂ ਦਾ ਦਿਹਾਂਤ
.jpg)
ਰੋਪੜ, 14 ਜੁਲਾਈ-ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਤੇ ਪੀ.ਆਰ.ਟੀ.ਸੀ. ਦੇ ਸਾਬਕਾ ਵਾਈਸ ਚੇਅਰਮੈਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਦਿਨਾਂ ਤੋਂ ਪੀ.ਜੀ.ਆਈ. ਵਿਖੇ ਜ਼ੇਰੇ ਇਲਾਜ ਸਨ। ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਸਮੇਤ ਕਾਂਗਰਸ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਕਾਂਗਰਸ ਵਰਕਰਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।