JALANDHAR WEATHER

ਡੀ.ਐਸ.ਪੀ. ਅਤੁਲ ਸੋਨੀ ਦੀ ਪਤਨੀ ਨੇ ਗਰੀਬ ਪਰਿਵਾਰ ਦੀ ਕੀਤੀ ਆਰਥਿਕ ਸਹਾਇਤਾ

ਗੁਰੂ ਹਰ ਸਹਾਇ, 16 ਜੂਨ (ਕਪਿਲ ਕੰਧਾਰੀ)-ਗੁਰੂ ਹਰ ਸਹਾਇ ਦੇ ਡੀ.ਐਸ.ਪੀ. ਅਤੁਲ ਸੋਨੀ ਵਲੋਂ ਆਪਣੀ ਨੇਕ ਕਮਾਈ ਵਿਚੋਂ ਪਿੰਡ ਚੱਕ ਸੋਮਿਆ ਵਾਲਾ ਵਿਖੇ ਇਕ ਗਰੀਬ ਪਰਿਵਾਰ ਵਲੋ ਆਪਣੀ ਲੜਕੀ ਦਾ ਵਿਆਹ ਰੱਖਿਆ ਹੋਇਆ ਸੀ। ਜਿਸ ਵਿਚ ਉਨ੍ਹਾਂ ਦੀ ਪਤਨੀ ਸ਼ਾਲਿਨੀ ਸੋਨੀ ਵਿਸ਼ੇਸ਼ ਤੌਰ ਤੇ ਇਸ ਵਿਆਹ ਸਮਾਗਮ ਵਿਚ ਪਹੁੰਚੀ ਅਤੇ ਉਨ੍ਹਾਂ ਵਲੋਂ ਜਿੱਥੇ ਪਰਿਵਾਰ ਨੂੰ ਤੇ ਲੜਕੀ ਨੂੰ ਵਿਆਹ ਦੀ ਮੁਬਾਰਕਬਾਦ ਦਿੱਤੀ ਉਥੇ ਹੀ ਸ਼ਾਲਿਨੀ ਸੋਨੀ ਵਲੋਂ ਇਸ ਗਰੀਬ ਪਰਿਵਾਰ ਦੀ ਆਰਥਿਕ ਸਹਾਇਤਾ ਵੀ ਕੀਤੀ ਗਈ ਅਤੇ ਨੇਕ ਕਮਾਈ ਵਿਚੋਂ ਇਸ ਪਰਿਵਾਰ ਨੂੰ ਅਤੇ ਘਰੇਲੂ ਘਰ ਵਿਚ ਕੰਮ ਆਉਣ ਤੇ ਲੜਕੀ ਦੇ ਕੰਮ ਆਉਣ ਵਾਲਾ ਜਰੂਰੀ ਸਮਾਨ ਵੀ ਦਿੱਤਾ ਗਿਆ। ਇਸ ਮੌਕੇ ਪਰਿਵਾਰ ਵਲੋਂ ਜਿੱਥੇ ਡੀ.ਐਸ.ਪੀ. ਅਤੁਲ ਸੋਨੀ ਦਾ ਧੰਨਵਾਦ ਕੀਤਾ ਗਿਆ ਉਥੇ ਹੀ ਉਨ੍ਹਾਂ ਵਲੋਂ ਉਨ੍ਹਾਂ ਦੀ ਪਤਨੀ ਸ਼ਾਲਿਨੀ ਸੋਨੀ ਦਾ ਵੀ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ