JALANDHAR WEATHER

ਪੰਜਾਬ ਦੇ 22 ਲੱਖ 94 ਹਜ਼ਾਰ ਕਿਸਾਨਾਂ ਦੇ ਖਾਤਿਆਂ ਵਿਚ ਆਈ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸਤ

ਸੰਗਰੂਰ, 19 ਜੂਨ (ਧੀਰਜ ਪਸ਼ੋਰੀਆ )-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੇ ਕਿਸਾਨਾਂ ਦੇ ਸਨਮਾਨ ਲਈ ਸ਼ੁਰੂ ਕੀਤੀ ਗਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17 ਵੀਂ ਕਿਸ਼ਤ ਦੀ 4600 ਕਰੋੜ ਰੁਪਏ ਦੀ ਰਾਸ਼ੀ ਪੰਜਾਬ 2293967 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਆ ਗਈ ਹੈ। ਸ਼੍ਰੀ ਨਰਿੰਦਰ ਮੋਦੀ ਵਲੋਂ ਤੀਜੀ ਵਾਰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਦਿਆਂ ਹੀ ਕੀਤੇ ਕਿਸਾਨ ਹਿਤੈਸ਼ੀ ਕਾਰਜ ਦੀ ਸਲਾਘਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਰਣਦੀਪ ਸਿੰਘ ਦਿਓਲ ਨੇ ਕਿਹਾ ਕਿ ਇਸ ਲਾਭਪਾਤਰੀ ਯੋਜਨਾ ਤਹਿਤ ਹਰ ਲਾਭਪਾਤਰੀ ਕਿਸਾਨ ਦੇ ਖਾਤੇ ਵਿਚ ਹਰ ਸਾਲ ਦੋ ਦੋ ਹਜਾਰ ਰੁਪਏ ਦੀਆਂ ਤਿੰਨ ਕਿਸ਼ਤਾਂ ਪਾਈਆਂ ਜਾਂਦੀਆਂ ਹਨ। ਭਾਜਪਾ ਆਗੂਆਂ ਨੇ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੀ ਪਹਿਲੀ ਸਰਕਾਰ ਹੈ। ਜਿਸ ਵਲੋਂ ਲਗਾਤਾਰ ਕਿਸਾਨ ਹਿਤੈਸ਼ੀ ਫੈਸਲੇ ਲਏ ਜਾ ਰਹੇ ਹਨ। ਭਾਜਪਾ ਸਰਕਾਰ ਵਲੋਂ ਜਿਥੇ ਲਗਾਤਾਰ ਫਸਲਾਂ ਦੇ ਸਮਰਥਨ ਮੁੱਲ ਵਿਚ ਚੌਖਾ ਵਾਧਾ ਕੀਤਾ ਜਾ ਰਿਹਾ ਹੈ। ਉਥੇ ਰਸਾਇਣਕ ਖਾਦਾਂ ਦੀਆਂ ਕੀਮਤਾਂ ਨੂੰ ਕੰਟਰੋਲ ਵਿਚ ਰੱਖਣ ਲਈ ਸਬਸਿਡੀ ਵਿਚ ਵਾਧਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਵਚਨਬਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ