JALANDHAR WEATHER

ਪੁਲਿਸ ਨੇ ਨਸ਼ਿਆਂ ਦੇ ਖ਼ਿਲਾਫ਼ ਚਲਾਇਆ ਸਰਚ ਅਭਿਆਨ ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛ ਪੜਤਾਲ

ਤਪਾ ਮੰਡੀ, 19 ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਬਰਨਾਲਾ ਦੇ ਮੁਖੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਊ ਡਿਵੀਜ਼ਨ ਦੇ ਡੀ.ਐਸ.ਪੀ. ਡਾ. ਮਾਨਵਜੀਤ ਸਿੰਘ ਸਿੱਧੂ ਥਾਣਾ ਇੰਚਾਰਜ ਇੰਸਪੈਕਟਰ ਕੁਲਜਿੰਦਰ ਸਿੰਘ ਗਰੇਵਾਲ ਵਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੀ ਬਾਜ਼ੀਗਰ ਵਸਤੀ ਵਿਚ ਨਸ਼ਿਆਂ ਦੇ ਖ਼ਿਲਾਫ਼ ਸਰਚ ਅਭਿਆਨ ਚਲਾਇਆ ਗਿਆ। ਇਸ ਮੌਕੇ ਡੀ.ਐਸ.ਪੀ. ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਵਲੋਂ ਬਾਜ਼ੀਗਰ ਬਸਤੀ ਵਿਚ ਨਸ਼ਿਆਂ ਨੂੰ ਲੈ ਕੇ ਸਰਚ ਅਪਰੇਸ਼ਨ ਚਲਾਇਆ ਗਿਆ ਜਿਸ ਤਹਿਤ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨੀ ਵੀ ਪਹੁੰਚ ਵਾਲਾ ਵਿਅਕਤੀ ਕਿਉਂ ਨਾ ਹੋਵੇ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ