JALANDHAR WEATHER

ਅਵਾਰਾ ਪਸ਼ੂ ਕਾਰਨ ਹੋਏ ਹਾਦਸੇ 'ਚ ਨੋਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ,19 ਜੂਨ (ਸਰਬਜੀਤ ਸਿੰਘ ਧਾਲੀਵਾਲ)-ਬੀਤੀ ਰਾਤ ਸੁਨਾਮ-ਜਾਖਲ ਸੜਕ 'ਤੇ ਸ਼ਥਾਨਕ ਮਾਇਆ ਗਾਰਡਨ ਕਲੋਨੀ ਨੇੜੇ ਅਵਾਰਾ ਪਸ਼ੂ ਦੇ ਅੱਗੇ ਆ ਜਾਣ ਕਾਰਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਅਤੇ ਦੂਜੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਾਣਕਾਰੀ ਦਿੰਦਿਆਂ ਪਿੰਡ ਰਾਮਗੜ੍ਹ ਜਵੰਧੇ ਦੇ ਪਰਮਜੀਤ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਦੇ ਪਿੰਡ ਰਾਮਗੜ੍ਹ ਜਵੰਧੇ ਦਾ ਖੁਸ਼ਪ੍ਰੀਤ ਸਿੰਘ (25) ਪੁੱਤਰ ਮਲਕੀਤ ਸਿੰਘ ਆਪਣੇ ਇਕ ਸਾਥੀ ਨਾਲ ਸੁਨਾਮ ਤੋਂ ਮੋਟਰਸਾਈਕਲ 'ਤੇ ਪਿੰਡ ਰਾਮਗੜ੍ਹ ਜਵੰਧੇ ਆਪਣੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਸੁਨਾਮ-ਜਾਖਲ ਸੜਕ 'ਤੇ ਸਥਾਨਕ ਮਾਇਆ ਗਾਰਡਨ ਕਲੋਨੀ ਨੇੜੇ ਪਹੁੰਚੇ ਤਾਂ ਅਚਾਨਕ ਇਕ ਅਵਾਰਾ ਪਸ਼ੂ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਆ ਗਿਆ। ਜਿਸ ਕਾਰਨ ਮੋਟਰਸਾਈਕਲ ਸਵਾਰ ਖੁਸ਼ਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਕਿ ਉਸਦੇ ਸਾਥੀ ਦੇ ਵੀ ਸੱਟਾਂ ਵੱਜੀਆਂ।ਖੁਸ਼ਪ੍ਰੀਤ ਸਿੰਘ ਨੂੰ ਇਲਾਜ ਲਈ ਤੁਰੰਤ ਕੁਝ ਰਾਹਗੀਰਾਂ ਵਲੋਂ ਸ਼ਹਿਰ ਦੇ ਇਕ ਨਿਜੀ ਹਸਪਤਾਲ ਲਿਜਾਇਆ ਗਿਆ, ਪਰ ਉੱਥੇ ਡਾਕਟਰ ਨਾਂ ਮਿਲਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਵਲੋਂ ਇਲਾਜ ਲਈ ਸੰਗਰੂਰ ਲਿਜਾਇਆ ਗਿਆ ਪਰ ਉਹ ਹਸਪਤਾਲ ਪਹੁੰਚਣ ਸਮੇ ਦਮ ਤੋੜ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ