ਲੋਪੋਕੇ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਕਾਬੂ
 
                  
ਚੋਗਾਵਾਂ, 19 ਜੂਨ (ਗੁਰਵਿੰਦਰ ਸਿੰਘ ਕਲਸੀ)- ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.ਐਸ.ਪੀ ਅਟਾਰੀ ਸੁਖਜਿੰਦਰ ਥਾਪਰ ਦੀ ਜੇਰੇ ਨਿਗਰਾਨੀ ਹੇਠ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਵਲੋਂ ਨਾਕੇਬੰਦੀ ਦੌਰਾਨ 2 ਲੱਖ 40 ਹਜਾਰ ਐਮ.ਐਲ ਨਜਾਇਜ਼ ਸ਼ਰਾਬ, ਅੱਠ ਕੈਨ ਅਤੇ ਇੱਕ ਬਲੈਰੋ ਗੱਡੀ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ ਦੀ ਖਬਰ ਹੈ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਮੁਖੀ ਬਲਕਾਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਠੱਠਾ ਵਿਖੇ ਨਾਕੇਬੰਦੀ ਕਰਕੇ ਕੁਲਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਜੇਠੂਵਾਲ ਨੂੰ ਨਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖ਼ਿਲਾਫ਼ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕੀਤੀ ਜਾ ਰਹੀ ਹੈ।
 
         
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            