JALANDHAR WEATHER

ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਚ ਫਿਰਕੂ ਧਰੁਵੀਕਰਨ ਦੀ ਕੀਤੀ ਨਿੰਦਾ

ਚੰਡੀਗੜ੍ਹ, 13 ਜੂਨ - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ 'ਤੇ ਵਿਚਾਰ-ਵਟਾਂਦਰਾ ਕੀਤਾ, ਜਿਸ ਵਿਚ ਹੁਣੇ-ਹੁਣੇ ਸੰਪੰਨ ਹੋਈਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਕਾਰਗੁਜ਼ਾਰੀ ਦੇ ਵਿਸ਼ਲੇਸ਼ਣ ਅਤੇ ਆਤਮ ਨਿਰੀਖਣ ਵੀ ਸ਼ਾਮਿਲ ਹਨ। ਇੱਥੇ ਪਾਰਟੀ ਹੈੱਡਕੁਆਰਟਰ ਵਿਖੇ ਛੇ ਘੰਟੇ ਤੋਂ ਵੱਧ ਚੱਲੀ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਪਾਰਟੀ ਦੀ ਸਮੁੱਚੀ ਰਣਨੀਤੀ ਤਿਆਰ ਕਰਨ ਲਈ ਪਾਰਟੀ ਆਗੂਆਂ ਤੋਂ ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ ਸੁਝਾਅ ਲੈਣਗੇ। ਇਸ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਵਿਚ ਫਿਰਕੂ ਧਰੁਵੀਕਰਨ ਦੀ ਨਿੰਦਾ ਕੀਤੀ ਹੈ । ਇਸ ਮੌਕੇ 'ਤੇ ਪਾਰਟੀ ਨੇ ਸਿੱਖ ਸੰਗਤਾਂ ਨੂੰ ਸਾਜ਼ਿਸ਼ਾਂ ਤੋਂ ਸੁਚੇਤ ਵੀ ਕੀਤਾ। ਮਤੇ ਵਿਚ ਕਿਹਾ ਗਿਆ ਕਿ ਪਾਰਟੀ ਨੇ ਸਮਾਜ ਵਿਚ ਨਿਰੰਤਰ ਵੱਧ ਰਹੇ ਫਿਰਕੂ ਧਰੁਵੀਕਰਨ ਅਤੇ ਦੇਸ਼ ਵਿਚ ਮਾੜੀ ਭਾਸ਼ਾ ਵਿਚ ਰਾਜਨੀਤੀ ਕਰਨ ਦੇ ਕ੍ਰਮ ਪ੍ਰਤੀ ਗੰਭੀਰ ਚਿੰਤਾ ਜ਼ਾਹਰ ਕੀਤੀ। ਪਾਰਟੀ ਨੇ ਫਿਲਮ ਅਦਾਕਾਰਾ ਤੋਂ ਐਮ.ਪੀ. ਬਣੀ ਕੰਗਣਾ ਰਣੌਤ ਵਲੋਂ ਪੰਜਾਬੀਆਂ ਖ਼ਿਲਾਫ਼ ਜ਼ਹਿਰ ਉਗਲਣ ਤੇ ਵੰਡ ਪਾਊ ਬਿਆਨ ਦੇਣ ਦੀ ਸਖ਼ਤ ਨਿਖੇਧੀ ਕੀਤੀ

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ