JALANDHAR WEATHER

ਅਰਵਿੰਦ ਕੇਜਰੀਵਾਲ ਦੇ ਪਟੀਸ਼ਨ ’ਤੇ ਅਦਾਲਤ ਨੇ ਜੇਲ੍ਹ ਪ੍ਰਸ਼ਾਸਨ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਾਇਰ ਪਟੀਸ਼ਨ ’ਤੇ ਰਾਉਜ਼ ਐਵੇਨਿਊ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਹੈ। ਅਰਵਿੰਦ ਕੇਜਰੀਵਾਲ ਨੇ ਆਪਣੀ ਪਤਨੀ ਨੂੰ ਆਪਣੀ ਜਾਂਚ ਦੌਰਾਨ ਮੈਡੀਕਲ ਬੋਰਡ ਦੇ ਸਾਹਮਣੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਹਾਜ਼ਰ ਹੋਣ ਦੀ ਆਗਿਆ ਦੇਣ ਲਈ ਨਿਰਦੇਸ਼ ਮੰਗਿਆ ਹੈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਭਲਕੇ ਲਈ ਸੂਚੀਬੱਧ ਕਰ ਦਿੱਤੀ ਹੈ। ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਅਰਜ਼ੀ 19 ਜੂਨ ਨੂੰ ਸੁਣਵਾਈ ਲਈ ਸੂਚੀਬੱਧ ਕੀਤੀ ਗਈ ਹੈ, ਜਦੋਂ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ