JALANDHAR WEATHER

ਕਾਲਜ ਅੱਗੇ ਦੋ ਧਿਰਾਂ ਵਿਚਕਾਰ ਫ਼ਾਇਰਿੰਗ, ਇਕ ਜ਼ਖ਼ਮੀ

ਤਲਵੰਡੀ ਸਾਬੋ, 14 ਜੂਨ (ਰਣਜੀਤ ਸਿੰਘ ਰਾਜੂ)- ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਗੁਰੂ ਕਾਸ਼ੀ ਕਾਲਜ ਅੱਗੇ ਅੱਜ ਦੋ ਧਿਰਾਂ ਵਿਚਕਾਰ ਹੋਈ ਗੋਲੀਬਾਰੀ ਦਰਮਿਆਨ ਪਿੰਡ ਸੀਂਗੋ ਦੇ ਇਕ ਨੌਜਵਾਨ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ, ਜਦੋਂਕਿ ਤਲਵੰਡੀ ਸਾਬੋ ਪੁਲਿਸ ਨੇ ਘਟਨਾ ਤੋਂ ਬਾਅਦ ਤੁਰੰਤ ਹਰਕਤ ’ਚ ਆਉਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਗੋਲੀਬਾਰੀ ’ਚ ਜ਼ਖ਼ਮੀ ਨੌਜਵਾਨ, ਜਿਸ ਦਾ ਨਾਂਅ ਸੁਖਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ’ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੂੰ ਘਟਨਾ ਸਥਾਨ ਤੋਂ ਕੁਝ ਕਾਰਤੂਸ ਵੀ ਬਰਾਮਦ ਹੋਣ ਦੀ ਜਾਣਕਾਰੀ ਮਿਲੀ ਹੈ, ਜਦੋਂਕਿ ਘਟਨਾ ਦੌਰਾਨ ਕੁਝ ਗੱਡੀਆਂ ਵੀ ਭੰਨੀਆਂ ਗਈਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ