ਸ਼੍ਰੋਮਣੀ ਅਕਾਲੀ ਦਲ ਨੇ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੂੰ ਪਾਰਟੀ ਵਿਚੋਂ ਕੱਢਿਆ
ਬਰਨਾਲਾ, 14 ਜੂਨ (ਗੁਰਪ੍ਰੀਤ ਸਿੰਘ ਲਾਡੀ)- ਲੰਘੀਆਂ ਲੋਕ ਸਭਾ ਚੋਣਾਂ ਵਿਚ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਆਗੂਆਂ ਉਪਰ ਰਾਜਨੀਤਕ ਪਾਰਟੀਆਂ ਵਲੋਂ ਕੀਤੀਆਂ ਜਾ ਰਹੀਆਂ ਅਨੁਸਾਸ਼ਨੀ ਕਾਰਵਾਈਆਂ ਸਾਹਮਣੇ ਆ ਰਹੀਆਂ ਹਨ। ਇਸੇ ਤਹਿਤ ਹੀ ਅੱਜ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਅਕਾਲੀ ਆਗੂਆਂ ਵਲੋਂ ਰੱਖੀ ਗਈ ਮੀਟਿੰਗ ਦੌਰਾਨ ਨਗਰ ਕੌਂਸਲ ਤਪਾ ਦੇ ਸਾਬਕਾ ਪ੍ਰਧਾਨ ਤਰਲੋਚਨ ਬਾਂਸਲ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ ਹੈ। ਉਪਰੰਤ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਜ਼ਿਲ੍ਹਾ ਬਰਨਾਲਾ ਸ਼ਹਿਰੀ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਪਾਰਲੀਮੈਂਟ ਚੋਣਾਂ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰ ਕੇ ਤਰਲੋਚਨ ਬਾਂਸਲ ਨੂੰ ਪਾਰਟੀ ਵਿਚੋਂ ਕੱਢਿਆ ਗਿਆ ਹੈ।
;
;
;
;
;
;
;
;