JALANDHAR WEATHER

ਦੁਨੀਆ ਦੇ ਹਰ ਕੋਨੇ ਚ ਯੋਗਾ ਕਰਨ ਵਾਲੇ ਲੋਕਾਂ ਨੂੰ ਸ਼ੁਭਕਾਮਨਾਵਾਂ - ਪ੍ਰਧਾਨ ਮੰਤਰੀ ਮੋਦੀ

ਸ਼੍ਰੀਨਗਰ,21 ਜੂਨ - ਅੰਤਰਰਾਸ਼ਟਰੀ ਯੋਗ ਦਿਵਸ 'ਤੇ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, "ਅਸੀਂ ਸ਼੍ਰੀਨਗਰ ਵਿਚ ਉਸ ਊਰਜਾ ਨੂੰ ਮਹਿਸੂਸ ਕਰ ਸਕਦੇ ਹਾਂ, ਜੋ ਅਸੀਂ ਯੋਗ ਦੁਆਰਾ ਪ੍ਰਾਪਤ ਕਰਦੇ ਹਾਂ। ਮੈਂ ਦੇਸ਼ ਦੇ ਲੋਕਾਂ ਅਤੇ ਯੋਗਾ 'ਤੇ ਦੁਨੀਆ ਦੇ ਹਰ ਕੋਨੇ ਵਿਚ ਯੋਗਾ ਕਰਨ ਵਾਲੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ। ਅੰਤਰਰਾਸ਼ਟਰੀ ਯੋਗ ਦਿਵਸ ਨੇ 10 ਸਾਲਾਂ ਦੀ ਇਤਿਹਾਸਕ ਯਾਤਰਾ ਪੂਰੀ ਕੀਤੀ ਹੈ, ਉਦੋਂ ਤੋਂ 177 ਦੇਸ਼ਾਂ ਦੁਆਰਾ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਗਿਆ ਹੈ। ਉਨ੍ਹਾਂ ਕਿਹਾ, "ਇਸ ਸਾਲ ਭਾਰਤ ਵਿਚ ਫ਼ਰਾਂਸ ਦੀ ਇਕ 101 ਸਾਲਾ ਯੋਗਾ ਅਧਿਆਪਕਾ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਉਹ ਕਦੇ ਭਾਰਤ ਨਹੀਂ ਆਈ ਸੀ, ਪਰ ਉਸ ਨੇ ਯੋਗਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ ਸੀ। ਅੱਜ, ਵਿਸ਼ਵ ਭਰ ਦੀਆਂ ਵੱਕਾਰੀ ਯੂਨੀਵਰਸਿਟੀਆਂ ਅਤੇ ਸੰਸਥਾਵਾਂ ਵਿਚ ਯੋਗਾ ਬਾਰੇ ਖੋਜ ਕੀਤੀ ਜਾ ਰਹੀ ਹੈ;।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ