ਅਰਵਿੰਦ ਕੇਜਰੀਵਾਲ ਸੰਬੰਧੀ ਜ਼ਮਾਨਤ ਪਟੀਸ਼ਨ ’ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ, 17 ਜੁਲਾਈ- ਦਿੱਲੀ ਆਬਕਾਰੀ ਨੀਤੀ ਮਾਮਲੇ ਸੰਬੰਧੀ ਸੀ.ਬੀ.ਆਈ. ਵਲੋਂ ਗਿ੍ਫ਼ਤਾਰੀ ਨੂੰ ਚੁਣੌਤੀ ਦੇਣ ਦੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ’ਤੇ ਦਿੱਲੀ ਹਾਈ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 29 ਜੁਲਾਈ ਨੂੰ ਇਸ ਮਾਮਲੇ ’ਤੇ ਸੁਣਵਾਈ ਕਰੇਗੀ ਅਤੇ ਆਪਣਾ ਫ਼ੈਸਲਾ ਸੁਣਾਏਗੀ। ਅਦਾਲਤ ਨੇ ਅੰਤਰਿਮ ਤੇ ਰੈਗੁਲਰ ਜ਼ਮਾਨਤ ’ਤੇ ਆਪਣਾ ਫ਼ੈਸਲਾ ਸੁਰੱਖ਼ਿਅਤ ਰੱਖ ਲਿਆ ਹੈ।