ਗੈਰ-ਕਾਨੂੰਨੀ ਨਸ਼ਾ-ਛੁਡਾਊ ਕੇਂਦਰ ਦੇ ਮਾਲਕ ਨੂੰ ਸਾਥੀਆਂ ਸਮੇਤ ਕੀਤਾ ਗ੍ਰਿਫਤਾਰ
.jpg)
ਬੱਧਨੀ ਕਲਾਂ, 17 ਜੁਲਾਈ (ਸੰਜੀਵ ਕੋਛੜ)-ਮੋਗਾ ਜ਼ਿਲ੍ਹਾ ਦੇ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਮਜੀਤ ਸਿੰਘ ਸੰਧੂ ਦੀ ਨਿਗਰਾਨੀ ਹੇਠ ਗੈਰ-ਕਾਨੂੰਨੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸ. ਗੁਰਮੇਲ ਸਿੰਘ ਚਹਿਲ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਵਲੋਂ ਪਿੰਡ ਬੁੱਟਰ ਕਲਾਂ ਵਿਖੇ ਚੱਲ ਰਹੇ ਗੈਰ-ਕਾਨੂੰਨੀ ਨਸ਼ਾ-ਛੁਡਾਊ ਕੇਂਦਰ ਦੇ ਮਾਲਕ ਅਜੇ ਕੁਮਾਰ ਵਾਸੀ ਸਮਰਾਲਾ ਨੂੰ ਉਸ ਦੇ 2 ਸਾਥੀਆਂ ਕਰਤਾਰ ਸਿੰਘ ਵਾਸੀ ਸਮਰਾਲਾ ਅਤੇ ਮਨਦੀਪ ਸਿੰਘ ਵਾਸੀ ਪਾਂਗਲੀਆਂ ਨੂੰ ਗ੍ਰਿਫਤਾਰ ਕਰ ਲਿਆ ਜਦੋਂਕਿ ਜੋਗਿੰਦਰ ਸਿੰਘ ਵਾਸੀ ਸਮਰਾਲਾ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਥਾਣਾ ਮੁਖੀ ਇੰਸ. ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਬਾਕੀ ਰਹਿੰਦੇ ਵਿਅਕਤੀਆਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।