ਆਰ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਭਾਗ ਲੈ ਸਕਣਗੇ ਸਰਕਾਰੀ ਕਰਮਚਾਰੀ- ਕੇਂਦਰ ਸਰਕਾਰ

ਨਵੀਂ ਦਿੱਲੀ, 22 ਜੁਲਾਈ- ਕੇਂਦਰ ਸਰਕਾਰ ਨੇ ਆਰ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਸਰਕਾਰੀ ਕਰਮਚਾਰੀਆਂ ਦੇ ਭਾਗ ਲੈਣ ’ਤੇ ਲੱਗੀ 58 ਸਾਲ ਪੁਰਾਣੀ ਰੋਕ ਨੂੰ ਹਟਾ ਦਿੱਤਾ ਹੈ। ਹੁਣ ਸਰਕਾਰੀ ਕਰਮਚਾਰੀ ਇਸ ਦੀਆਂ ਸਾਰੀਆਂ ਗਤੀਵਿਧੀਆਂ ਵਿਚ ਹਿੱਸਾ ਲੈ ਸਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਆਈ.ਟੀ. ਸੈਲ ਦੇ ਪ੍ਰਮੁੱਖ ਅਮਿਤ ਮਾਲਵੀਆ ਨੇ ਸਾਂਝੀ ਕੀਤੀ ਹੈ। ਦੱਸ ਦੇਈਏ ਕਿ 1966, 1970 ਅਤੇ 1980 ਵਿਚ ਤਤਕਾਲੀ ਕੇਂਦਰੀਸ ਸਰਕਾਰਾਂ ਨੇ ਸਰਕਾਰੀ ਕਰਮਚਾਰੀਆਂ ਦੇ ਆਰ.ਐਸ.ਐਸ. ਦੀਆਂ ਗਤੀਵਿਧੀਆਂ ਵਿਚ ਹਿੱਸਾ ਲੈਣ ’ਤੇ ਰੋਕ ਲਗਾਈ ਸੀ, ਪਰ ਹੁਣ ਭਾਜਪਾ ਸਰਕਾਰ ਨੇ ਇਸ ਵਿਚ ਬਦਲਾਅ ਕੀਤਾ ਹੈ। ਇਹ ਰੋਕ ਇਸ ਕਰਕੇ ਲਗਾਈ ਗਈ ਸੀ ਕਿਉਂਕਿ 7 ਨਵੰਬਰ 1966 ਨੂੰ ਸੰਸਦ ਵਿਚ ਗਊ ਹੱਤਿਆ ਵਿਰੋਧੀ ਇਕ ਵਿਸ਼ਾਲ ਪ੍ਰਦਰਸ਼ਨ ਹੋਇਆ ਸੀ ਤੇ ਆਰ.ਐਸ.ਐਸ. ਜਨਸੰਘ ਨੇ ਲੱਖਾਂ ਦੀ ਗਿਣਤੀ ਵਿਚ ਇਸ ਸੰਬੰਧੀ ਸਮਰਥਨ ਜੁਟਾ ਲਿਆ ਸੀ। ਇਸ ਦੌਰਾਨ ਪੁਲਿਸ ਦੀ ਗੋਲੀਬਾਰੀ ਵਿਚ ਕਈ ਲੋਕਾਂ ਦੀ ਮੌਤ ਹੋ ਗਈ ਸੀ। 30 ਨਵੰਬਰ 1966 ਨੂੰ ਇੰਦਰਾ ਗਾਂਧੀ ਵਲੋਂ ਸਰਕਾਰੀ ਕਰਮਚਾਰੀਆਂ ਦੇ ਇਸ ਵਿਚ ਸ਼ਾਮਿਲ ਹੋਣ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।