JALANDHAR WEATHER
ਅੰਬਾਲਾ: ਇਕ ਹੀ ਪਰਿਵਾਰ ਦੇ 5 ਜੀਆਂ ਦੀ ਹੱਤਿਆ

ਅੰਬਾਲਾ, 22 ਜੁਲਾਈ- ਅੰਬਾਲਾ ਦੇ ਨਾਰਾਇਣਗੜ੍ਹ ਵਿਖੇ ਪੀਰ ਮਾਜਰੀ ਪਿੰਡ ਵਿਚ ਬੀਤੀ ਦੇਰ ਰਾਤ ਜ਼ਮੀਨੀ ਝਗੜੇ ਨੂੰ ਲੈ ਕੇ ਇਕ ਸਾਬਕਾ ਫ਼ੌਜੀ ਨੇ ਆਪਣੀ ਮਾਂ, ਭਰਾ, ਭਰਜਾਈ ਅਤੇ ਉਨ੍ਹਾਂ ਦੇ ਦੋ ਬੱਚਿਆਂ ਦਾ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ। ਇਸ ਸੰਬੰਧੀ ਦੋਸ਼ੀ ਦੇ ਪਿਤਾ ਵਲੋਂ ਵਿਰੋਧ ਕਰਨ ’ਤੇ ਉਸ ਨੂੰ ਵੀ ਮਾਰਕੁੱਟ ਕਰ ਜ਼ਖ਼ਮੀ ਕਰ ਦਿੱਤਾ। ਇਸ ਕਤਲਕਾਂਡ ਤੋਂ ਬਾਅਦ ਦੋਸ਼ੀ ਮੌਕੇ ’ਤੋਂ ਫ਼ਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਮੁਖੀ ਨੇ ਮੌਕੇ ’ਤੇ ਪੁੱਜ ਕੇ ਅੱਧ-ਸੜੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀ ਦੀ ਗਿ੍ਰਫ਼ਤਾਰੀ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ