JALANDHAR WEATHER

ਕੈਨੇਡਾ ’ਚ ਸੜਕ ਹਾਦਸੇ ਵਿਚ ਬਟਾਲਾ ਦੀ ਕੋਮਲ ਸਮੇਤ ਤਿੰਨ ਵਿਦਿਆਰਥਣਾਂ ਦੀ ਮੌਕੇ ’ਤੇ ਮੌਤ

ਅੱਚਲ ਸਾਹਿਬ, 22 ਜੁਲਾਈ (ਗੁਰਚਰਨ ਸਿੰਘ)- ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿਚ ਹੋਏ ਸੜਕ ਹਾਦਸੇ ਵਿਚ ਬਟਾਲਾ ਨਜ਼ਦੀਕ ਪੈਂਦੇ ਪਿੰਡ ਸੁੱਖਾ ਚਿੱੜਾ ਦੀ 21 ਸਾਲਾਂ ਲੜਕੀ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇਸ ਸੰਬੰਧੀ ਮ੍ਰਿਤਕ ਲੜਕੀ ਦੇ ਚਾਚਾ ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ 21 ਪੁੱਤਰੀ ਬਲਵਿੰਦਰ ਸਿੰਘ ਵਾਸੀ ਪਿੰਡ ਸੁੱਖਾ ਚਿੱੜਾ ਜੋ ਕਿ ਕਰੀਬ 10 ਮਹੀਨੇ ਪਹਿਲਾਂ ਹੀ ਕੈਨੇਡਾ ਪੜਾਈ ਕਰਨ ਗਈ ਸੀ। ਉਨ੍ਹਾਂ ਦੱਸਿਆ ਉਹ ਆਪਣੀਆਂ ਸਾਥਣਾਂ ਨਾਲ ਕੰਮ ’ਤੇ ਜਾ ਰਹੀ ਸੀ ਤੇ ਜਿਸ ਗੱਡੀ ਵਿਚ ਉਹ ਸਵਾਰ ਸਨ ਉਹ ਕੰਟਰੋਲ ਤੋਂ ਬਾਹਰ ਹੋ ਕੇ ਦਰੱਖਤਾਂ ਨਾਲ ਟਕਰਾ ਗਈ, ਜਿਸ ਕਾਰਨ ਮੇਰੀ ਭਤੀਜੀ ਲਖਵਿੰਦਰ ਕੌਰ ਕੋਮਲ ਸਮੇਤ ਤਿੰਨ ਹੋਰ ਲੜਕੀਆਂ ਦੀ ਮੋਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਚਾਲਕ ਤੇ ਇਕ ਹੋਰ ਲੜਕੇ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਇਸ ਮੰਦਭਾਗੀ ਘਟਨਾ ਦਾ ਜਦ ਹੀ ਪਤਾ ਲੱਗਾ ਤਾਂ ਪਿੰਡ ਵਿਚ ਸ਼ੋਕ ਦੀ ਲਹਿਰ ਫੈਲ ਗਈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ