ਨੀਟ ਯੂ.ਜੀ. ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲੋਕ ਸਭਾ ਵਿਚ ਹੰਗਾਮਾ

ਨਵੀਂ ਦਿੱਲੀ, 22 ਜੁਲਾਈ- ਨੀਟ ਯੂ.ਜੀ. ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਰੋਧੀ ਧਿਰ ਵਲੋਂ ਲੋਕ ਸਭਾ ਵਿਚ ਹੰਗਾਮਾ ਕੀਤਾ ਗਿਆ। ਇਸ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਸੰਬੰਧਿਤ ਮੰਤਰੀ ਸਮੱਸਿਆ ਦਾ ਹੱਲ ਨਹੀਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੱਖਾਂ ਵਿਦਿਆਰਥੀ ਇਹ ਜਾਣਨਾ ਚਾਹੁੰਦੇ ਹਨ ਕਿ ਇਸ ਮਾਮਲੇ ਵਿਚ ਕੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪ੍ਰਣਾਲੀ ਫ਼ੇਲ੍ਹ ਹੋ ਚੁੱਕੀ ਹੈ। ਇਸ ਦੌਰਾਨ ਬੋਲਦਿਆਂ ਅਖਿਲੇਸ਼ ਯਾਦਵ ਨੇ ਕਿਹਾ ਕਿ ਇਸ ਸਰਕਾਰ ਨੇ ਪੇਪਰ ਲੀਕ ਦੇ ਰਿਕਾਰਡ ਬਣਾਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਮੰਤਰੀ ਰਹੇ ਤਾਂ ਵਿਦਿਆਰਥੀਆਂ ਨੂੰ ਕਦੇ ਵੀ ਨਿਆਂ ਨਹੀਂ ਮਿਲੇਗਾ।