.jpg)
ਗੁਰੂ ਹਰਸਹਾਏ, 22 ਜੁਲਾਈ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੋਂ ਥਾਣਾ ਗੁਰੂ ਹਰਸਹਾਏ ਵਿਖੇ ਵੱਖ-ਵੱਖ ਮਸਲਿਆਂ ਨੂੰ ਲੈ ਕੇ ਦਿੱਤੀਆਂ ਦਰਖਾਸਤਾਂ ਦਾ ਹੱਲ ਨਾ ਹੋਣ ਦੇ ਚੱਲਦਿਆਂ ਅੱਜ ਗੁਰੂ ਹਰਸਹਾਏ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਅਵਤਾਰ ਮਹਿਮਾ ਅਤੇ ਜਨਰਲ ਸਕੱਤਰ ਗੁਰਮੀਤ ਮਹਿਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮੌਜੂਦ ਕਿਸਾਨਾਂ ਵਲੋਂ ਡੀ.ਐਸ.ਪੀ. ਦਫਤਰ ਦੇ ਗੇਟ ਮੂਹਰੇ ਧਰਨਾ ਦਿੱਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਹੁੰਚੇ ਕਿਸਾਨਾਂ ਵਲੋਂ ਪੁਲਿਸ ਪ੍ਰਸ਼ਾਸਨ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਉਹ ਇਸ ਧਰਨੇ ਨੂੰ ਪੱਕੇ ਮੋਰਚੇ ਵਿਚ ਤਬਦੀਲ ਕਰ ਦੇਣਗੇ ਤੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੋ ਜਾਂਦਾ, ਉਨ੍ਹਾਂ ਦਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।