ਅੱਜ ਹੋਵੇਗੀ ਕਾਂਗਰਸ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ

ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਸੰਸਦੀ ਰਣਨੀਤੀ ਗਰੁੱਪ ਦੀ ਮੀਟਿੰਗ ਅੱਜ ਸ਼ਾਮ 6 ਵਜੇ ਸੀ.ਪੀ.ਪੀ. ਚੇਅਰਪਰਸਨ ਸੋਨੀਆ ਗਾਂਧੀ ਦੇ ਨਿਵਾਸ ਸਥਾਨ ’ਤੇ ਹੋਵੇਗੀ। ਇਸ ਵਿਚ ਸੰਸਦ ਦੇ ਸੈਸ਼ਨ ਦੌਰਾਨ ਚੁੱਕੇ ਜਾਣ ਵਾਲੇ ਮੁੱਦਿਆਂ ਅਤੇ ਬਣਾਈ ਜਾਣ ਵਾਲੀ ਰਣਨੀਤੀ ’ਤੇ ਚਰਚਾ ਕੀਤੀ ਜਾਵੇਗੀ।