ਅਸਾਮ ਦੇ ਮੁੱਖ ਮੰਤਰੀ ਨੇ ਕੀਤੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਦਿਸਪੁਰ, 22 ਜੁਲਾਈ- ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਟਵੀਟ ਕਰ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦਾ ਆਸ਼ੀਰਵਾਦ ਅਤੇ ਮਾਰਗਦਰਸ਼ਨ ਲੈਣ ਦਾ ਮਾਣ ਮਿਲਿਆ। ਉਨ੍ਹਾਂ ਕਿਹਾ ਕਿ ਸਾਡੀ ਮੁਲਾਕਾਤ ਦੌਰਾਨ, ਮੈਂ ਉਨ੍ਹਾਂ ਨੂੰ ਅਸਾਮ ਵਿਚ ਹੜ੍ਹਾਂ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਘੱਟ ਕਰਨ ਲਈ ਕੀਤੇ ਜਾ ਰਹੇ ਵੱਖ-ਵੱਖ ਯਤਨਾਂ ਬਾਰੇ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਮੈਂ ਅਸਾਮ ਦੇ ਲੋਕਾਂ ਦੀ ਤਰਫੋਂ, ਉਨ੍ਹਾਂ ਨੂੰ ਇਤਿਹਾਸਕ ਤੀਜੇ ਕਾਰਜਕਾਲ ਦੀ ਸ਼ੁਰੂਆਤ ਕਰਨ ’ਤੇ ਹਾਰਦਿਕ ਵਧਾਈ ਦਿੰਦਾ ਹਾਂ।