
ਨਵੀਂ ਦਿੱਲੀ, 23 ਜੁਲਾਈ- ਕੇਂਦਰੀ ਬਜਟ ਪੇਸ਼ ਹੋਣ ਤੋਂ ਪਹਿਲਾਂ ਕੇਂਦਰੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਸੰਸਦ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਬਜਟ ਦੇਸ਼ ਨੂੰ ਵਿਕਾਸ ਅਤੇ ਤਰੱਕੀ ਦੇ ਰਾਹ ’ਤੇ ਲਿਜਾਣ ਦੇ ਸੰਕਲਪ ਦਾ ਸਫ਼ਰ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਬਜਟ ਦੇ ਆਧਾਰ ’ਤੇ ਅਸੀਂ ਪ੍ਰਧਾਨ ਮੰਤਰੀ ਦੇ ਸੰਕਲਪ ਵਿਕਸਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਵੱਲ ਤੇਜ਼ੀ ਨਾਲ ਅੱਗੇ ਵਧਾਂਗੇ।