JALANDHAR WEATHER

ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਲਿਆਵੇਗੀ ਰਾਸ਼ਟਰੀ ਸਹਿਯੋਗ ਨੀਤੀ- ਵਿੱਤ ਮੰਤਰੀ

ਨਵੀਂ ਦਿੱਲੀ, 23 ਜੁਲਾਈ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਕੰਮਕਾਜੀ ਔਰਤ ਲਈ ਵੂਮੈਨ ਹੋਸਟਲ ਬਣਾਏ ਜਾਣਗੇ ਅਤੇ ਹੋਸਟਲਾਂ ਅਤੇ ਕਰੈਚਾਂ ਰਾਹੀਂ ਕਰਮਚਾਰੀਆਂ ਵਿਚ ਔਰਤਾਂ ਦੀ ਵੱਧ ਭਾਗੀਦਾਰੀ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸਮੁੱਚੇ ਵਿਕਾਸ ਲਈ ਰਾਸ਼ਟਰੀ ਸਹਿਯੋਗ ਨੀਤੀ ਲਿਆਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ 500 ਪ੍ਰਮੁੱਖ ਕੰਪਨੀਆਂ ਵਿਚ 1 ਕਰੋੜ ਨੌਜਵਾਨਾਂ ਨੂੰ ਇੰਟਰਨਸ਼ਿਪ ਦੇ ਮੌਕੇ ਪ੍ਰਦਾਨ ਕਰਨ ਲਈ ਇਕ ਯੋਜਨਾ ਸ਼ੁਰੂ ਕਰੇਗੀ, ਜਿਸ ਵਿਚ 5000 ਰੁਪਏ ਪ੍ਰਤੀ ਮਹੀਨਾ ਇੰਟਰਨਸ਼ਿਪ ਭੱਤਾ ਅਤੇ 6000 ਰੁਪਏ ਦੀ ਇਕ ਵਾਰ ਸਹਾਇਤਾ ਦਿੱਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ