JALANDHAR WEATHER

ਪੁਲਿਸ ਥਾਣਾ ਘਰਿੰਡਾ ਨੇ ਨਾਜਾਇਜ਼ ਸ਼ਰਾਬ ਤੇ ਲਾਹਣ ਸਮੇਤ ਇਕ ਕਾਬੂ

ਅਟਾਰੀ, 23 ਜੁਲਾਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਸਤਿੰਦਰ ਸਿੰਘ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ (ਦਿਹਾਤੀ) ਵਲੋਂ ਵਿੱਢੀ ਮੁਹਿੰਮ ਤਹਿਤ ਅਟਾਰੀ ਦੀ ਜ਼ੇਰੇ ਨਿਗਰਾਨੀ ਹੇਠ ਮੁੱਖ ਅਧਿਕਾਰੀ ਥਾਣਾ ਘਰਿੰਡਾ ਅਤੇ ਐਕਸਾਈਜ਼ ਇੰਸਪੈਕਟਰ ਮਨਜੀਤ ਸਿੰਘ ਸਰਕਲ ਛੇਹਰਟਾ ਵਲੋਂ ਪਿੰਡ ਕੋਟਲੀ ਨਸੀਰ ਖਾਂ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਦੌਰਾਨ ਕਾਲੀ ਪੁੱਤਰ ਸੁਖਦੇਵ ਸਿੰਘ ਵਾਸੀ ਕੋਟਲੀ ਨਸੀਰ ਖਾਂ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਦੇ ਘਰ ਰੇਡ ਕਰਕੇ 112,500 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ, ਜਿਸ ਸੰਬੰਧੀ ਦੋਸ਼ੀ ਕਾਲੀ ਖ਼ਿਲਾਫ਼ ਮੁਕੱਦਮਾ ਆਬਕਾਰੀ ਐਕਟ ਤਹਿਤ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ। ਉਕਤ ਦੋਸ਼ੀ ਕਾਲੀ ਮੌਕੇ ਤੋਂ ਭੱਜਣ ਵਿਚ ਕਾਮਯਾਬ ਹੋ ਗਿਆ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਪੁਲਿਸ ਥਾਣਾ ਘਰਿੰਡਾ ਦੀ ਪਾਰਟੀ ਵਲੋਂ ਤਲਾਸ਼ੀ ਅਭਿਆਨ ਦੌਰਾਨ ਮੁੱਖ ਅਫ਼ਸਰ ਥਾਣਾ ਘਰਿੰਡਾ ਅਤੇ ਐਕਸਾਈਜ਼ ਇੰਸਪੈਕਟਰ ਮਨਜੀਤ ਸਿੰਘ ਸਰਕਲ ਛੇਹਰਟਾ ਵਲੋ ਅਰਸ਼ ਪੁੱਤਰ ਰਾਜ ਸਿੰਘ ਵਾਸੀ ਕੋਟਲੀ ਨਸੀਰ ਖਾਂ ਥਾਣਾ ਘਰਿੰਡਾ ਜ਼ਿਲ੍ਹਾ ਅੰਮ੍ਰਿਤਸਰ ਨੂੰ 400 ਕਿੱਲੋ ਲਾਹਣ ਸਮੇਤ ਗਿ੍ਰਫ਼ਤਾਰ ਕੀਤਾ ਗਿਆ, ਜਿਸ ਸੰਬੰਧੀ ਉਕਤ ਖ਼ਿਲਾਫ਼ ਮੁਕੱਦਮਾ ਆਬਕਾਰੀ ਐਕਟ ਤਹਿਤ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ