JALANDHAR WEATHER

ਕੈਨੇਡਾ 'ਚ ਸੜਕ ਹਾਦਸੇ ਦੌਰਾਨ ਮੱਲ੍ਹਾ ਦੀ ਖੁਸ਼ਪ੍ਰੀਤ ਕੌਰ ਦੀ ਮੌਤ

ਜਗਰਾਓਂ, 23 ਜੁਲਾਈ (ਕੁਲਦੀਪ ਸਿੰਘ ਲੋਹਟ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਸੜਕ ਹਾਦਸੇ ਦੌਰਾਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਮੱਲ੍ਹਾ ਦੀ ਖੁਸ਼ਪ੍ਰੀਤ ਕੌਰ ਦੀ ਮੌਤ ਦੀ ਘਟਨਾ ਨਾਲ ਪਿੰਡ ਮੱਲ੍ਹਾ ਵਿਚ ਸੋਗ ਦਾ ਮਾਹੌਲ ਹੈ। ਮ੍ਰਿਤਕਾ ਦੇ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਖੁਸ਼ਪ੍ਰੀਤ ਕੌਰ (23) ਪਿਛਲੇ ਸਾਲ 16 ਅਗਸਤ 2023 ਨੂੰ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਆਪਣੀ ਵੱਡੀ ਭੈਣ ਨਵਪ੍ਰੀਤ ਕੌਰ ਕੋਲ ਗਈ ਸੀ। ਬੀਤੇ ਦਿਨੀਂ ਖੁਸ਼ਪ੍ਰੀਤ ਕੌਰ ਕੰਪਨੀ ਦੀ ਗੱਡੀ ਵਿਚ ਬੈਠ ਕੇ ਪੰਜ ਹੋਰ ਵਿਦਿਆਰਥੀਆਂ ਨਾਲ ਕੰਮ 'ਤੇ ਜਾ ਰਹੀ ਸੀ ਤਾਂ ਰਸਤੇ ਵਿਚ ਗੱਡੀ ਹਾਦਸਾਗ੍ਰਸਤ ਹੋ ਗਈ। ਖੁਸ਼ਪ੍ਰੀਤ ਕੌਰ ਦਾ ਵਿਆਹ 1 ਸਾਲ ਪਹਿਲਾਂ ਮੋਗਾ ਜ਼ਿਲ੍ਹੇ ਦੇ ਪਿੰਡ ਵੱਡਾ ਘਰ ਦੇ ਦਰਸ਼ਨ ਨਾਲ ਹੋਇਆ ਸੀ। ਖੁਸ਼ਪ੍ਰੀਤ ਦੇ ਪਤੀ ਨੇ ਵੀ ਉਸ ਕੋਲ ਕੈਨੇਡਾ ਜਾਣ ਲਈ ਫਾਈਲ ਲਗਾਈ ਹੋਈ ਸੀ ਕਿ ਅਚਾਨਕ ਇਹ ਭਾਣਾ ਵਾਪਰ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ