ਕੇਂਦਰ ਦਾ ਬਜਟ ਕਿਸਾਨਾਂ ਤੇ ਪੰਜਾਬ ਲਈ ਬੇਹੱਦ ਨਿਰਾਸ਼ਾਜਨਕ - ਰਾਜੇਵਾਲ
.jpg)
ਸਮਰਾਲਾ, 23 ਜੁਲਾਈ (ਗੋਪਾਲ ਸੋਫਤ/ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੁੱਲ ਹਿੰਦ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ਵਲੋਂ ਅੱਜ ਪੇਸ਼ ਕੀਤੇ ਬਜਟ ਨੂੰ ਕਮਜ਼ੋਰ ਬਜਟ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਕਿਸਾਨ ਨੂੰ ਅੰਨਦਾਤਾ ਕਹਿ ਕੇ ਸੰਬੋਧਨ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਪੰਜਾਬ ਲਈ ਕੁਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ 48 ਲੱਖ ਕਰੋੜ ਦੇ ਬਜਟ ਵਿਚੋਂ ਖੇਤੀ ਲਈ ਸਿਰਫ ਇਕ ਲੱਖ 51 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ। ਇਸ ਲਈ ਇਹ ਬਜਟ ਪੰਜਾਬੀਆਂ ਅਤੇ ਕਿਸਾਨਾਂ ਲਈ ਬੇਹੱਦ ਨਿਰਾਸ਼ਾਜਨਕ ਹੈ।