
ਚੰਡੀਗੜ੍ਹ, 23 ਜੁਲਾਈ-ਪਾਰਟੀ ਦੀ ਵਰਕਿੰਗ ਕਮੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਸੰਗਠਨ ਦਾ ਪੁਨਰਗਠਨ ਕਰਨ ਦਾ ਅਧਿਕਾਰ ਦਿੱਤਾ ਹੈ। ਇਸ ਸੰਬੰਧੀ ਪਾਰਟੀ ਪ੍ਰਧਾਨ ਨੇ ਅੱਜ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਦੌਰਾਨ ਆਪਣੇ ਸੀਨੀਅਰ ਸਾਥੀਆਂ ਨਾਲ ਵਿਸਥਾਰ ਵਿਚ ਚਰਚਾ ਕੀਤੀ। ਪਾਰਟੀ ਦੀ ਕੋਰ ਕਮੇਟੀ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦਾ ਜਲਦੀ ਹੀ ਪੁਨਰਗਠਨ ਕੀਤਾ ਜਾਵੇਗਾ। ਉਨ੍ਹਾਂ ਚਾਰ ਜ਼ਿਮਨੀ ਚੋਣਾਂ ਬਾਰੇ ਵੀ ਚਰਚਾ ਕੀਤੀ।