JALANDHAR WEATHER

ਸੰਸਦ ਭਵਨ ਦੇ ਬਾਹਰ ‘ਇੰਡੀਆ’ ਗਠਜੋੜ ਦਾ ਪ੍ਰਦਰਸ਼ਨ

ਨਵੀਂ ਦਿੱਲੀ, 24 ਜੁਲਾਈ- ਇੰਡੀਆ ਗਠਜੋੜ ਦੇ ਨੇਤਾਵਾਂ ਵਲੋਂ ਸੰਸਦ ਭਵਨ ਦੇ ਬਾਹਰ ਕੇਂਦਰੀ ਬਜਟ 2024 ਦਾ ਵਿਰੋਧ ਕਰਦਿਆਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਕਿਹਾ ਕਿ ਇਹ ਬੇਇਨਸਾਫ਼ੀ ਹੈ ਤੇ ਅਸੀਂ ਵਿਰੋਧ ਕਰਾਂਗੇ। ਉਨ੍ਹਾਂ ਅੱਗੇ ਕਿਹਾ ਕਿ ਬਜਟ ਵਿਚ ਕਈਆਂ ਨੂੰ ਇਨਸਾਫ਼ ਨਹੀਂ ਮਿਲਿਆ ਤੇ ਅਸੀਂ ਨਿਆਂ ਲਈ ਲੜ ਰਹੇ ਹਾਂ। ਇਸ ਦੌਰਾਨ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਖਿਲੇਸ਼ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮੰਗ ਕਰ ਰਹੇ ਸੀ ਕਿ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਚਾਹੀਦਾ ਹੈ ਪਰ ਸਮਰਥਨ ਮੁੱਲ ਕਿਸਾਨਾਂ ਦੀ ਬਜਾਏ ਆਪਣੀ ਸਰਕਾਰ ਬਚਾਉਣ ਵਾਲੇ ਗਠਜੋੜ ਦੇ ਭਾਈਵਾਲਾਂ ਨੂੰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਮਹਿੰਗਾਈ ਨੂੰ ਲੈ ਕੋਈ ਠੋਸ ਕਦਮ ਨਹੀਂ ਚੁੱਕ ਸਕੀ ਤੇ ਉੱਤਰ ਪ੍ਰਦੇਸ਼ ਨੂੰ ਕੁਝ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਲਖਨਊ ਦੇ ਲੋਕਾਂ ਨੇ ਦਿੱਲੀ ਦੇ ਲੋਕਾਂ ਨੂੰ ਨਾਰਾਜ਼ ਕਰ ਦਿੱਤਾ ਹੈ ਤੇ ਇਸ ਦਾ ਨਤੀਜਾ ਬਜਚ ਵਿਚ ਨਜ਼ਰ ਆ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ