ਨਿਪਾਲ: ਉਡਾਣ ਭਰਦੇ ਸਮੇਂ ਜਹਾਜ਼ ਹੋਇਆ ਹਾਦਸਾਗ੍ਰਸਤ

ਕਾਠਮੰਡੂ, 24 ਜੁਲਾਈ- ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੌਰਯਾ ਏਅਰਲਾਈਨਜ਼ ਦਾ ਜਹਾਜ਼ ਉਡਾਣ ਭਰਨ ਦੌਰਾਨ ਹਾਦਸਾਗ੍ਰਸਤ ਹੋ ਗਿਆ। ਜਾਣਕਾਰੀ ਅਨੁਸਾਰ ਜਹਾਜ਼ ਪੋਖਰਾ ਜਾ ਰਿਹਾ ਸੀ, ਜਿਸ ਵਿਚ ਹਵਾਈ ਅਮਲੇ ਸਮੇਤ 19 ਲੋਕ ਸਵਾਰ ਸਨ। ਇਹ ਹਾਦਸਾ 11 ਵਜੇ ਦੇ ਕਰੀਬ ਵਾਪਰਿਆ। ਫਿਲਹਾਲ ਮੌਕੇ ’ਤੇ ਪੁਲਿਸ ਅਤੇ ਫ਼ਾਇਰ ਫ਼ਾਈਟਰਜ਼ ਦੀ ਅਗਵਾਈ ’ਚ ਬਚਾਅ ਕਾਰਜ ਜਾਰੀ ਹਨ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।