ਅਸੀਂ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਲਈ ਸਰਕਾਰ ’ਤੇ ਪਾਵਾਂਗੇ ਦਬਾਅ- ਰਾਹੁਲ ਗਾਂਧੀ

ਨਵੀਂ ਦਿੱਲੀ, 24 ਜੁਲਾਈ- ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਸਾਡੇ ਮੈਨੀਫੈਸਟੋ ਵਿਚ ਅਸੀਂ ਕਾਨੂੰਨੀ ਗਾਰੰਟੀ ਦੇ ਨਾਲ ਐਮ.ਐਸ.ਪੀ. ਦਾ ਜ਼ਿਕਰ ਕੀਤਾ ਹੈ। ਅਸੀਂ ਮੁਲਾਂਕਣ ਕਰ ਲਿਆ ਹੈ ਅਤੇ ਇਸ ਨੂੰ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਹੁਣੇ ਮੀਟਿੰਗ ਹੋਈ ਹੈ, ਜਿਸ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਅਸੀਂ ਇੰਡੀਆ ਗਠਬੰਧਨ ਦੇ ਦੂਜੇ ਨੇਤਾਵਾਂ ਨਾਲ ਗੱਲ ਕਰਾਂਗੇ ਅਤੇ ਸਰਕਾਰ ’ਤੇ ਦਬਾਅ ਪਾਵਾਂਗੇ ਕਿ ਦੇਸ਼ ਦੇ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦਿੱਤੀ ਜਾਵੇ।