JALANDHAR WEATHER

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵੀ ਜਥੇਦਾਰ ਨੂੰ ਸੌਂਪਿਆ ਸਪੱਸ਼ਟੀਕਰਨ ਪੱਤਰ

ਅੰਮ੍ਰਿਤਸਰ, 24 ਜੁਲਾਈ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਵੀ ਅੱਜ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਕੀਤੇ ਆਦੇਸ਼ ਅਨੁਸਾਰ ਡੇਰਾ ਸਿਰਸਾ ਮੁਖੀ ਮਾਮਲੇ ਵਿਚ ਦਿੱਤੇ ਗਏ 90 ਲੱਖ ਰੁਪਏ ਦੇ ਇਸ਼ਤਿਹਾਰਾਂ ਦੇ ਸੰਬੰਧ ਵਿਚ ਮੰਗੇ ਸਪੱਸ਼ਟੀਕਰਨ ਬਾਰੇ ਬੰਦ ਲਿਫਾਫਾ ਪੱਤਰ ਜਥੇਦਾਰ ਨੂੰ ਸੌਂਪਿਆ ਗਿਆ। ਐਡਵੋਕੇਟ ਧਾਮੀ ਵੀ ਸ. ਸੁਖਬੀਰ ਸਿੰਘ ਬਾਦਲ ਦੇ ਨਾਲ ਹੀ ਸਿੰਘ ਸਾਹਿਬ ਨੂੰ ਮਿਲੇ ਸਨ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਸਿੰਘ ਸਾਹਿਬ ਦੇ ਆਦੇਸ਼ਾਂ ਅਨੁਸਾਰ ਪ੍ਰਧਾਨ ਨੇ ਐਡਵੋਕੇਟ ਧਾਮੀ ਵਲੋਂ ਬੰਦ ਲਿਫਾਫਾ ਸਪੱਸ਼ਟੀਕਰਨ ਜਥੇਦਾਰ ਸਾਹਿਬ ਨੂੰ ਸੌਂਪ ਦਿੱਤਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੀਰ ਵੀ ਹਾਜ਼ਰ ਸਨ।। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ