ਕਰਜ਼ੇ ਨੂੰ ਲੈ ਕੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਿਸਾਨ ਵਲੋਂ ਖੁਦਕੁਸ਼ੀ
.jpg)
ਭਵਾਨੀਗੜ੍ਹ, 24 ਜੁਲਾਈ-ਪਿੰਡ ਫੰਮਣਵਾਲ ਵਿਖੇ ਇਕ ਕਿਸਾਨ ਵਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਜ਼ਹਿਰੀਲੀ ਦਵਾਈ ਪੀਣ ’ਤੇ ਇਲਾਜ ਦੌਰਾਨ ਉਸ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬੁਰਜਗਿੱਲ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਪਿੰਡ ਫੰਮਣਵਾਲ ਦੇ ਕਿਸਾਨ ਨਿਰਮਲ ਸਿੰਘ ਪੁੱਤਰ ਗੁਰਮੀਤ ਸਿੰਘ ’ਤੇ ਕਰੀਬ 7 ਲੱਖ ਰੁਪਏ ਦਾ ਕਰਜ਼ਾ ਹੋਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਲੰਘੇ ਦਿਨੀਂ ਖੇਤ ਵਿਚ ਦਵਾਈ ਪੀ ਲਈ, ਜਿਸ ਦਾ ਪਤਾ ਲਗਦਿਆਂ ਹੀ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਲਿਆਂਦਾ ਜਿਥੋਂ ਉਸਨੂੰ ਪਟਿਆਲਾ ਭੇਜ ਦਿੱਤਾ ਤੇ ਮੌਤ ਹੋ ਗਈ।