
ਚੰਡੀਗੜ੍ਹ, 24 ਜੁਲਾਈ-ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਭਾਰਤ ਦੇ ਮਹਿਲਾ ਤੇ ਬਾਲ ਭਲਾਈ ਮੰਤਰੀ ਸ੍ਰੀਮਤੀ ਅੰਨਪੁਰਨਾ ਨੂੰ ਇਕ ਪੱਤਰ ਲਿਖਿਆ ਹੈ, ਜਿਸ ਵਿਚ ਉਨ੍ਹਾਂ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਨੂੰ ਦਿੱਤੇ ਜਾ ਰਹੇ ਘਟੀਆ ਭੋਜਨ ਤੇ ਇਸ ਦੇ ਬੱਚਿਆਂ ਤੇ ਗਰਭਵਤੀ ਔਰਤਾਂ ਦੀ ਸਿਹਤ ਉਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਘੋਟਾਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਹੈ।