300 ਕਿੱਲੋ ਪੋਸਤ ਸਮੇਤ 1 ਵਿਅਕਤੀ ਕਾਬੂ, 3 ਨਾਮਜ਼ਦ
ਸ੍ਰੀ ਮੁਕਤਸਰ ਸਾਹਿਬ, 25 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਪਿੰਡ ਘੁਮਿਆਰਾ ਦੇ ਇਕ ਘਰ ਵਿਚੋਂ 3 ਕੁਇੰਟਲ ਪੋਸਤ ਸਮੇਤ 1 ਵਿਅਕਤੀ ਗੁਰਬਚਨ ਸਿੰਘ ਪਿੰਡ ਘੁਮਿਆਰਾ ਨੂੰ ਕਾਬੂ ਕਰਕੇ 3 ਹੋਰ ਵਿਅਕਤੀਆਂ ਨੂੰ ਨਾਮਜ਼ਦ ਕਰਨ ਵਿਚ ਸਫਲਤਾ ਹਾਸਲ ਕੀਤੀ। ਇਸ ਸੰਬੰਧੀ ਜਾਣਕਾਰੀ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਦੋਸ਼ੀ ਕਾਫੀ ਸਮੇਂ ਤੋਂ ਰਾਜਸਥਾਨ ਤੋਂ ਲਿਆ ਕੇ ਪੋਸਤ ਦਾ ਕੰਮ ਕਰਦੇ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਦਾ ਰਿਮਾਂਡ ਹਾਸਲ ਕਰਕੇ ਸਖਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ।