ਇਕ ਡਾਕਟਰ ਤੋਂ 20 ਲੱਖ ਫਿਰੌਤੀ ਮੰਗਣ ਦੇ ਮਾਮਲੇ 'ਚ 2 ਗ੍ਰਿਫਤਾਰ
-recovered-recovered-recovered-recovered.jpg)
ਸ੍ਰੀ ਮੁਕਤਸਰ ਸਾਹਿਬ, 1 ਅਗਸਤ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਇਕ ਡਾਕਟਰ ਤੋਂ 20 ਲੱਖ ਰੁਪਏ ਫਿਰੌਤੀ ਮੰਗਣ ਦੇ ਮਾਮਲੇ ਵਿਚ ਪੁਲਿਸ ਵਲੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਜਾਣਕਾਰੀ ਦਿੰਦਿਆਂ ਐਸ.ਪੀ. (ਐਚ) ਕੰਵਲਪ੍ਰੀਤ ਸਿੰਘ ਚਹਿਲ ਨੇ ਦੱਸਿਆ ਕਿ ਡਾਕਟਰ ਸੁਨੀਲ ਬਾਂਸਲ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ ਸੀ ਕਿ ਉਸ ਨੂੰ ਕਿਸੇ ਅਣਜਾਣ ਨੰਬਰ ਤੋਂ 28 ਜੁਲਾਈ ਨੂੰ ਫੋਨ ਕਰਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਆਧੁਨਿਕ ਅਤੇ ਤਕਨੀਕੀ ਢੰਗ ਦੀ ਵਰਤੋਂ ਕਰਕੇ ਦੋ ਵਿਅਕਤੀਆਂ ਤਰਸੇਮ ਸਿੰਘ ਵਾਸੀ ਪਿੰਡ ਖੁੱਬਣ ਜ਼ਿਲ੍ਹਾ ਫਾਜ਼ਿਲਕਾ ਅਤੇ ਲਵਜੀਤ ਸਿੰਘ ਪਿੰਡ ਕੁੱਤਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਉਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।