JALANDHAR WEATHER

ਦੋਗਲੇ ਲੋਕਾਂ ਨੂੰ ਬਾਹਰ ਕੱਢਣ ਨਾਲ ਅਕਾਲੀ ਦਲ ਹੋਵੇਗਾ ਹੋਰ ਮਜ਼ਬੂਤ - ਜੈਮਲਵਾਲਾ

ਮੰਡੀ ਲਾਧੂਕਾ, 1 ਅਗਸਤ (ਮਨਪ੍ਰੀਤ ਸਿੰਘ ਸੈਣੀ)-ਅਨੁਸ਼ਾਸਨ ਕਮੇਟੀ ਵਲੋਂ ਅਕਾਲੀ ਦਲ ਵਿਚੋਂ ਦੋ-ਦੋ ਮੂੰਹਾਂ ਵਾਲੇ ਲੋਕਾਂ ਨੂੰ ਬਾਹਰ ਕੱਢਣ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਕਿਉਂਕਿ ਇਹ ਲੋਕ ਪਾਰਟੀ ਵਿਚ ਰਹਿ ਕੇ ਪਾਰਟੀ ਦੀਆਂ ਜੜ੍ਹਾਂ ਕਮਜ਼ੋਰ ਕਰ ਰਹੇ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਮੰਡੀ ਲਾਧੂਕਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਦਿਹਾਤੀ ਪ੍ਰਧਾਨ ਜਗਸੀਰ ਸਿੰਘ ਬੱਬੂ ਜੈਮਲਵਾਲਾ ਵਲੋਂ ਕੀਤਾ ਗਿਆ। ਬੱਬੂ ਜੈਮਲਵਾਲਾ ਨੇ ਕਿਹਾ ਕਿ ਉਹ ਲੋਕ ਜਿਨ੍ਹਾਂ ਨੂੰ ਪਾਰਟੀ ਨੇ ਮੰਤਰੀ, ਮੈਂਬਰ ਪਾਰਲੀਮੈਂਟ, ਵਿਧਾਇਕ ਅਤੇ ਹੋਰ ਕਈ ਉੱਚ ਅਹੁਦਿਆਂ ਨਾਲ ਨਿਵਾਜਿਆ ਹੈ, ਉਸੇ ਪਾਰਟੀ ਦੀ ਪਿੱਠ ਵਿਚ ਛੁਰਾ ਖੋਭਿਆ, ਜਿਹੜੇ ਆਪਣੀ ਮਾਂ ਪਾਰਟੀ ਦੇ ਨਹੀਂ ਹੋਏ, ਉਹ ਕਿਸੇ ਦੇ ਵੀ ਸਕੇ ਨਹੀਂ ਹੋ ਸਕਦੇ। ਜੈਮਲਵਾਲਾ ਨੇ ਕਿਹਾ ਕਿ ਇਹ ਬਾਗੀ ਹੋਏ ਲੋਕ ਦੂਜੀਆਂ ਪਾਰਟੀਆਂ ਦੇ ਇਸ਼ਾਰਿਆਂ ਉਤੇ ਨੱਚ ਰਹੇ ਹਨ। ਬੱਬੂ ਜੈਮਲਵਾਲਾ ਨੇ ਕਿਹਾ ਕਿ ਸਮੁੱਚਾ ਵਰਕਰ ਸ਼੍ਰੋਮਣੀ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹਾ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ