JALANDHAR WEATHER

ਜਲੰਧਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਦਿਵਾਈ ਜਾਵੇਗੀ ਨਿਜਾਤ - ਸਵਪਨ ਸ਼ਰਮਾ

ਜਲੰਧਰ, 1 ਅਗਸਤ-ਸ਼ਹਿਰ ਵਿਚ ਟ੍ਰੈਫਿਕ/ਪਾਰਕਿੰਗ ਦੀ ਸਮੱਸਿਆ ਨੂੰ ਰੋਕਣ ਦੇ ਉਦੇਸ਼ ਨਾਲ ਇਕ ਵੱਡਾ ਕਦਮ ਚੁੱਕਦੇ ਹੋਏ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਨੇ ਕਿਸੇ ਵੀ ਇਮਾਰਤ/ਮਾਲ ਜਾਂ ਦਫ਼ਤਰ ਨੂੰ ਖੋਲ੍ਹਣ ਲਈ ਨਵੇਂ ਸੁਧਾਰਾਂ ਦੀ ਸ਼ੁਰੂਆਤ ਕਰਕੇ ਇਕ ਮਾਸਟਰ ਪਲਾਨ ਤਿਆਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਟ੍ਰੈਫਿਕ ਸਮੱਸਿਆ 'ਤੇ ਨਕੇਲ ਕੱਸਣ ਲਈ ਨਵੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦਾ ਇਕੋ-ਇਕ ਉਦੇਸ਼ ਆਮ ਲੋਕਾਂ ਨੂੰ ਵਿਸ਼ੇਸ਼ ਤੌਰ 'ਤੇ ਦਫ਼ਤਰਾਂ ਅਤੇ ਵਪਾਰਕ ਅਦਾਰਿਆਂ ਵਿਚ ਪਾਰਕਿੰਗ ਲਈ ਲੋੜੀਂਦੀ ਥਾਂ ਦੀ ਅਣਹੋਂਦ ਕਾਰਨ ਹੋਣ ਵਾਲੇ ਟ੍ਰੈਫਿਕ ਜਾਮ ਤੋਂ ਰਾਹਤ ਦਿਵਾਉਣਾ ਹੈ। ਸਵਪਨ ਸ਼ਰਮਾ ਨੇ ਕਿਹਾ ਕਿ ਹੁਣ ਤੋਂ ਮਾਲ, ਦਫ਼ਤਰ ਜਾਂ ਹੋਰ ਅਦਾਰੇ ਖੋਲ੍ਹਣ ਲਈ ਪੁਲਿਸ ਤੋਂ ਐਨ.ਓ.ਸੀ. ਲਾਜ਼ਮੀ ਹੋਵੇਗੀ ਅਤੇ ਦਫ਼ਤਰਾਂ ਅਤੇ ਜਨਤਕ ਥਾਵਾਂ ਲਈ ਨੋ ਰੂਲਜ਼, ਨੋ ਐਂਟਰੀ ਨੂੰ ਸਖ਼ਤੀ ਨਾਲ ਯਕੀਨੀ ਬਣਾਇਆ ਜਾਵੇਗਾ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ